ਚੰਡੀਗੜ੍ਹ, 16 ਅਕਤੂਬਰ 2025 – ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਰਿਪੋਰਟਾਂ ਅਨੁਸਾਰ, ਉਨ੍ਹਾਂ ‘ਤੇ ਰਿਸ਼ਵਤ ਲੈਣ ਦਾ ਦੋਸ਼ ਹੈ।
ਸੂਤਰਾਂ ਅਨੁਸਾਰ, ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਸੀ। ਸੀਬੀਆਈ ਦੀ ਇੱਕ ਟੀਮ ਨੇ ਉਨ੍ਹਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

