ਚੰਡੀਗੜ੍ਹ, 19 ਅਕਤੂਬਰ 2022 – ਬੀਤੇ ਦਿਨ ਪੰਜਾਬ ‘ਚ ਦੋ ਵੱਡੀਆਂ ਘਟਨਾਵਾਂ ਵਾਪਰੀਆਂ ਜਿੱਥੇ ਇੱਕ ਨਸ਼ੇੜੀ ਵਲੋਂ ਆਪਣਾ ਪੂਰਾ ਪਰਿਵਾਰ ਖਤਮ ਕਰ ਦਿੱਤਾ ਗਿਆ, ਉੱਥੇ ਹੀ ਦੂਜੀ ਘਟਨਾ ‘ਚ ਨਸ਼ੇ ਨੇ ਇੱਕ ਹੱਸਦਾ-ਖੇਡਦਾ ਪਰਿਵਾਰ ਉਜਾੜ ਦਿੱਤਾ। ਅੰਮ੍ਰਿਤਸਰ ‘ਚ ਇੱਕ ਪਰਿਵਾਰ ਦੇ ਦੋ ਨੌਜਵਾਨ ਪੁੱਤਾਂ ਦੀ ਨਸ਼ੇ ਕਾਰਨ ਮੌਤ ਹੋ ਗਈ।
ਜਿਸ ਤੋਂ ਬਾਅਦ ਕਾਂਗਰਸੀ ਐਮ ਐਲ ਏ ਵੱਲੋਂ ਇਨ੍ਹਾਂ ਮੁੱਦਿਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨੇ ਲਾਏ ਗਏ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ, “ਜਦੋਂ ਆਪ ਨੂੰ ਉਨ੍ਹਾਂ ਦੀਆਂ ਅਸਫਲਤਾਵਾਂ ਬਾਰੇ ਕਿਹਾ ਜਾਂਦਾ ਹੈ ਤਾਂ, ਭਗਵੰਤ ਮਾਨ ਕਹਿੰਦੇ ਹਨ ਕਿ ਉਨ੍ਹਾਂ ਨੂੰ ਨਸ਼ੇ, ਕਿਸਾਨ ਖ਼ੁਦਕੁਸ਼ੀਆਂ, ਬੇਰੁਜ਼ਗਾਰੀ ਆਦਿ ਬਾਰੇ ਹੋਰ ਸਮਾਂ ਚਾਹੀਦਾ ਹੈ, ਪਰ ਜਦੋਂ ਗੱਲ ਗੁਜਰਾਤ, ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਦੀ ਆਉਂਦੀ ਹੈ ਤਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਮੀਡੀਆ ਵਿੱਚ ਜਾ ਦਾਅਵੇ ਕਰਦੇ ਹਨ ਕਿ ਜੋ ਉਨ੍ਹਾਂ ਦੀ ਸਰਕਾਰ ਨੇ 7 ਮਹੀਨਿਆਂ ‘ਚ ਕਰ ਦਿਖਾਇਆ ਉਹ 70 ਸਾਲਾਂ ‘ਚ ਹੋਰ ਨਹੀਂ ਕਰ ਸਕਿਆ ! ਕੀ ਵਿਸ਼ਵਾਸ ਕੀਤਾ ਜਾ ਸਕਦਾ ਹੈ ?