ਚੰਡੀਗੜ੍ਹ, 30 ਜਨਵਰੀ 2025 – ਹੁਣ ਪੰਜਾਬ ਵਿਚ ਲੋਕਾਂ ਨੂੰ ਬਿਜਲੀ ਬਿੱਲ ਆਪਣੀ ਮਾਂ ਬੋਲੀ ਪੰਜਾਬੀ ਵਿਚ ਵੀ ਮਿਲਣ ਲੱਗੇ ਹਨ। ਇਸ ਤੋਂ ਪਹਿਲਾ ਸਿਰਫ਼ ਅੰਗਰੇਜ਼ੀ ਵਿਚ ਹੀ ਬਿੱਲ ਦੀ ਸਲਿੱਪ ਮਿਲਦੀ ਸੀ। ਹੁਣ ਵਿਭਾਗ ਵੱਲੋਂ ਅੰਗਰੇਜ਼ੀ ਦੇ ਨਾਲ ਪੰਜਾਬੀ ਭਾਸ਼ਾ ਵਿਚ ਵੀ ਬਿੱਲ ਪ੍ਰਿੰਟ ਕਰਕੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਬਿਜਲੀ ਬਿੱਲਾਂ ਨੂੰ ਪੰਜਾਬੀ ਵਿਚ ਜਾਰੀ ਕਰਨ ਦੀ ਮੰਗ ਵਾਲੀ ਰਿੱਟ ‘ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਕਿ 26 ਦਸੰਬਰ ਤੋਂ ਇਹ ਵਿਵਸਥਾ ਲਾਗੂ ਕੀਤੀ ਜਾ ਚੁੱਕੀ ਹੈ ਜਦਕਿ ਹੁਣ ਬਿਜਲੀ ਦੇ ਬਿੱਲ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਵਿਚ ਆ ਰਹੇ ਹਨ।
ਦੱਸਣਯੋਗ ਹੈ ਕਿ ਇਸ ਰਿੱਟ ਵਿਚ ਬਿੱਲ ਪੰਜਾਬੀ ਵਿਚ ਪ੍ਰਿੰਟ ਕਰਨ ਦੀ ਮੰਗ ਕਰਦੇ ਹੋਏ ਕਿਹਾ ਗਿਆ ਸੀ ਕਿ ਸੂਬੇ ਦੇ ਪਿੰਡਾਂ ਵਿਚ ਲੋਕਾਂ ਨੂੰ ਅੰਗਰੇਜ਼ੀ ਨਾ ਆਉਣ ਕਰਕੇ ਬਿਜਲੀ ਦੇ ਬਿੱਲਾਂ ਨੂੰ ਸਮਝਣ ਵਿਚ ਦਿੱਕਤ ਆਉਂਦੀ ਹੈ। ਜਿਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲ ਦੋਵਾਂ ਭਾਸ਼ਾਵਾਂ ਵਿਚ ਪ੍ਰਿੰਟ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)