ਨਵੀਂ ਦਿੱਲੀ, 28 ਅਪ੍ਰੈਲ, 2023 – ਅਕਾਲੀ ਦਲ ਨੂੰ ਇਕ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਕੋਰਟ ਵਿਚ ਚਲ ਰਿਹਾ ਮੁਕੱਦਮਾ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ਵਿਚ ਚੱਲ ਰਹੇ ਦੋਹਰੇ ਸੰਵਿਧਾਨ ਦੇ ਮੁਕੱਦਮੇ ਨੂੰ ਰੱਦ ਕਰਨ ਦੇ ਹੁਕਮ ਸੁਣਾਏ ਹਨ।
ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਅਦਾਲਤ ਵਿਚ ਮੁਕੱਦਮਾ ਦਾਇਰ ਕਰ ਕੇ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਅਕਾਲੀ ਦਲ ਧਾਰਮਿਕ ਚੋਣਾਂ ਲੜਦਾ ਹੈ, ਇਸ ਲਈ ਇਸ ਵੱਲੋਂ ਚੋਣ ਕਮਿਸ਼ਨ ਕੋਲ ਦਿੱਤੀ ਸੰਵਿਧਾਨ ਦੀ ਕਾਪੀ ਜਾਅਲਸਾਜ਼ੀ ਹੈ। ਹੁਣ ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਅਦਾਲਤ ਵਿਚ ਚਲ ਰਿਹਾ ਕੇਸ ਖਾਰਜ ਕਰ ਦਿੱਤਾ ਹੈ।