ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ

ਜਲੰਧਰ, 13 ਜੁਲਾਈ 2025 – ਸ਼੍ਰੋਮਣੀ ਅਕਾਲੀ ਦਲ ਦੀ ਜਲੰਧਰ ਸ਼ਹਿਰੀ ਇਕਾਈ ਵਿਚ ਡੂੰਘਾ ਅੰਦਰੂਨੀ ਸੰਕਟ ਖੜ੍ਹਾ ਹੋ ਗਿਆ ਹੈ। ਜ਼ਿਲ੍ਹਾ ਪੱਧਰ ’ਤੇ ਪ੍ਰਧਾਨ ਦੀ ਨਿਯੁਕਤੀ ਵਿਚ ਸੀਨੀਅਰ ਆਗੂਆਂ ਅਤੇ ਸਮਰਪਿਤ ਵਰਕਰਾਂ ਦੀ ਅਣਦੇਖੀ ਦੇ ਵਿਰੋਧ ਵਿਚ ਸ਼ਨੀਵਾਰ ਲਗਭਗ 90 ਫ਼ੀਸਦੀ ਜ਼ਿਲ੍ਹਾ, ਸਰਕਲ ਅਤੇ ਵਿੰਗ ਪੱਧਰ ਦੇ ਆਗੂਆਂ ਨੇ ਸਮੂਹਿਕ ਅਸਤੀਫ਼ਾ ਦੇ ਦਿੱਤਾ।

ਡੈਲੀਗੇਟ ਪੱਧਰ ’ਤੇ ਹੋਏ ਇਸ ਵਿਰੋਧ ਵਿਚ ਜ਼ਿਲ੍ਹਾ ਅਕਾਲੀ ਦਲ ਦੇ ਸੀਨੀਅਰ ਅਹੁਦੇਦਾਰ, ਬੀ. ਸੀ. ਵਿੰਗ ਅਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਇਸਤਰੀ ਅਕਾਲੀ ਦਲ ਆਗੂ, ਸਰਕਲ ਪ੍ਰਧਾਨ ਅਤੇ ਹੋਰ ਜ਼ਿੰਮੇਵਾਰ ਅਹੁਦੇਦਾਰ ਸ਼ਾਮਲ ਰਹੇ। ਆਗੂਆਂ ਨੇ ਦੋਸ਼ ਲਾਇਆ ਕਿ ਪਾਰਟੀ ਵਿਚ ਸਵਾਰਥੀ, ਮੌਕਾਪ੍ਰਸਤ ਅਤੇ ਦਲ-ਬਦਲੂ ਆਗੂਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਦਕਿ ਸਾਲਾਂ ਤੋਂ ਵਫਾਦਾਰੀ ਅਤੇ ਮਿਹਨਤ ਨਾਲ ਜੁੜੇ ਵਰਕਰਾਂ ਦੀ ਅਣਦੇਖੀ ਹੋ ਰਹੀ ਹੈ।

ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਫ਼ੈਸਲਾ ਪਾਰਟੀ ਦੇ ਸਿਧਾਂਤਾਂ ਅਤੇ ਸੰਗਠਨ ਦੀ ਮਜ਼ਬੂਤੀ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਸੂਰਤ ਵਿਚ ਸਵੀਕਾਰ ਨਹੀਂ ਕੀਤਾ ਜਾਵੇਗਾ। ਅਸਤੀਫ਼ਾ ਦੇਣ ਵਾਲਿਆਂ ਵਿਚ ਰਣਜੀਤ ਸਿੰਘ ਰਾਣਾ (ਪੀ. ਏ. ਸੀ. ਮੈਂਬਰ), ਪਰਮਜੀਤ ਸਿੰਘ ਰੇਰੂ (ਸਾਬਕਾ ਕੌਂਸਲਰ), ਹਰਿੰਦਰ ਸਿੰਘ ਢੀਂਡਸਾ (ਯੂਥ ਅਕਾਲੀ ਦਲ), ਸਤਿੰਦਰ ਸਿੰਘ ਪੀਤਾ (ਬੀ. ਸੀ. ਵਿੰਗ ਜ਼ਿਲਾ ਪ੍ਰਧਾਨ), ਭਜਨ ਲਾਲ ਚੋਪੜਾ (ਐੱਸ. ਸੀ. ਵਿੰਗ ਜ਼ਿਲ੍ਹਾ ਪ੍ਰਧਾਨ) ਸਮੇਤ ਲਗਭਗ 150 ਤੋਂ ਵੱਧ ਪ੍ਰਮੁੱਖ ਆਗੂ ਅਤੇ ਵਰਕਰ ਸ਼ਾਮਲ ਹਨ। ਮਹਿਲਾ ਆਗੂਆਂ ਵਿਚ ਬੀਬੀ ਬਲਵਿੰਦਰ ਕੌਰ ਲੂਥਰਾ, ਸਤਨਾਮ ਕੌਰ, ਲਖਵਿੰਦਰ ਕੌਰ, ਰੀਤਾ ਚੋਪੜਾ, ਪੁਸ਼ਪਾ ਦੇਵੀ, ਆਸ਼ਾ ਰਾਣੀ, ਮਨਜੀਤ ਕੌਰ ਅਤੇ ਹੋਰਨਾਂ ਔਰਤਾਂ ਨੇ ਵੀ ਇਸ ਸਮੂਹਿਕ ਅਸਤੀਫ਼ੇ ਵਿਚ ਹਿੱਸਾ ਲਿਆ। ਪਾਰਟੀ ਵਿਚ ਇਸ ਸਮੂਹਿਕ ਅਸਤੀਫ਼ੇ ਨੇ ਜ਼ਿਲ੍ਹਾ ਸੰਗਠਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਭਵਿੱਖ ਵਿਚ ਇਸ ਤੋਂ ਉਪਜਣ ਵਾਲੀ ਸਿਆਸੀ ਸਥਿਤੀ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ

ਬ੍ਰਾਜ਼ੀਲ ਨੇ ਭਾਰਤ ਨੂੰ ਦਿੱਤਾ ਝਟਕਾ ! ਆਕਾਸ਼ ਹਵਾਈ ਰੱਖਿਆ ਪ੍ਰਣਾਲੀ ਖਰੀਦਣ ਤੋਂ ਕੀਤਾ ਇਨਕਾਰ