ਚੰਡੀਗੜ੍ਹ, 23 ਫਰਵਰੀ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੀ ਵਿਜੀਲੈਂਸ ਵਲੋਂ ਕੀਤੀ ਗਈ ਗ੍ਰਿਫਤਾਰੀ ਮਗਰੋਂ ਵੱਡਾ ਬਿਆਨ ਦਿੱਤਾ ਹੈ। ਸੀਐਮ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ, ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਫ਼ ਕੀਤਾ ਕਿ, ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ, ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ।
ਸੀ ਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ…”

