ਚੰਡੀਗੜ੍ਹ, 28 ਅਗਸਤ 2025 – ਡਰੱਗਜ਼ ਮਾਮਲੇ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਅਦਾਲਤ ਨੇ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਅਤੇ ਉਨ੍ਹਾਂ ਦੀ ਨਿਆਂਇਕ ਹਿਰਾਸਤ ‘ਚ 6 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ।
- ਇਸ ਤੋਂ ਪਹਿਲਾਂ ਵੀ ਮਜੀਠੀਆ ਨੂੰ ਅਦਾਲਤ ਵੱਲੋਂ ਜ਼ਮਾਨਤ ‘ਤੇ ਕੋਈ ਰਾਹਤ ਨਹੀਂ ਮਿਲੀ ਸੀ।
- ਹੁਣ ਅਗਲੀ ਪੇਸ਼ੀ 6 ਸਤੰਬਰ ਨੂੰ ਹੋਵੇਗੀ।
ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।

