ਚੰਡੀਗੜ੍ਹ, 10 ਦਸੰਬਰ 2024 – ਪੰਜਾਬ ਵਾਸੀਆਂ ਨੂੰ ਬਾਰਿਸ਼ ਦੇ ਲਈ ਅਜੇ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਅੰਦਰ ਬਾਰਿਸ਼ ਦੇ ਆਸਾਰ ਨਹੀਂ ਹਨ। ਹਾਲਾਂਕਿ ਸੂਬੇ ਵਿਚ ਸੁੱਕੀ ਠੰਡ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਹਾੜਾਂ ਵਿਚ ਹੋ ਰਹੀ ਬਰਫ਼ਬਾਰੀ ਦਾ ਸਿੱਧਾ ਅਸਰ ਪੰਜਾਬ ਦੇ ਮੌਸਮ ‘ਤੇ ਪੈ ਰਿਹਾ ਹੈ। ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਔਸਤ ਤਾਪਮਾਨ ਵਿਚ 1.5 ਡਿਗਰੀ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ 0.4 ਡਿਗਰੀ ਵਾਧਾ ਹੋਇਆ ਹੈ। ਹਾਲਾਂਕਿ ਵੱਧਦੀ ਠੰਡ ਨੂੰ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗੁਰੂ ਨਗਰੀ ਅੰਮ੍ਰਿਤਸਰ ਦਾ ਤਾਪਮਾਨ 5.4 ਡਿਗਰੀ ਦਰਜ ਕੀਤਾ ਗਿਆ, ਜੋ ਸੂਬੇ ਭਰ ਵਿਚੋਂ ਸਭ ਤੋਂ ਘੱਟ ਸੀ। ਅੰਮ੍ਰਿਤਸਰ ਸਭ ਤੋਂ ਠੰਡਾ ਮੈਦਾਨੀ ਸ਼ਹਿਰ ਰਿਹਾ। ਵਿਭਾਗ ਵੱਲੋਂ ਚੰਡੀਗੜ੍ਹ ਦੇ ਨਾਲ-ਨਾਲ ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਰੂਪਨਗਰ ਤੇ SAS ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਕੜਾਕੇ ਦੀ ਠੰਡ ਪਵੇਗੀ। ਸੂਬੇ ਵਿਚ 13 ਡਿਗਰੀ ਤਕ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦਾ ਅੰਦਾਜ਼ਾ ਹੈ ਕਿ ਆਉਣ ਵਾਲੇ 3-4 ਦਿਨਾਂ ਵਿਚ ਸੂਬੇ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਤਕ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)