ਜਲੰਧਰ, 6 ਜੁਲਾਈ 2022 – ਮਹਾਨਗਰ ਜਲੰਧਰ ਵਿੱਚ ਇੱਕ ਵਾਰ ਫਿਰ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਸੈਂਟਰਲ ਟਾਊਨ ਵਿੱਚ ਇੱਕ ਤੇਲ ਵਪਾਰੀ ਤੋਂ ਦਸ ਲੱਖ ਰੁਪਏ ਲੁੱਟਣ ਦਾ ਸਮਾਚਾਰ ਹੈ।
ਦੱਸਿਆ ਜਾ ਰਿਹਾ ਹੈ ਕਿ ਦੋ ਬਾਈਕ ਸਵਾਰ ਨੌਜਵਾਨਾਂ ਨੇ ਪੇਮੈਂਟ ਦੇਣ ਆਏ ਤੇਲ ਵਪਾਰੀ ਤੋਂ 10 ਲੱਖ ਰੁਪਏ ਨਾਲ ਭਰਿਆ ਬੈਗ ਖੋਹ ਲਿਆ ਅਤੇ ਫ਼ਰਾਰ ਹੋ ਗਏ।
ਜਿਥੇ ਇਹ ਘਟਨਾ ਵਾਪਰੀ ਹੈ ਉਥੋਂ ਥਾਣਾ ਬਹੁਤ ਨੇੜੇ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ, ਪੁਲਿਸ ਨੇ ਸੀਸੀਟੀਵੀ ਫੁਟੇਜ ਕਢਵਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਬਾਰੇ ਅਜੇ ਕੋਈ ਅਧਿਕਾਰੀ ਨਹੀਂ ਬੋਲ ਰਿਹਾ ਕਹਿ ਰਹੇ ਹਨ ਕੇ ਜਾਂਚ ਜਾਰੀ ਹੈ ਅਤੇ ਜਲਦ ਹੀ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ ਅਤੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

