ਡਰੱਗਜ਼ ਕੇਸ ‘ਚ ਬਿਕਰਮ ਮਜੀਠੀਆ ਦੀ ਪੇਸ਼ੀ ਮੋਹਾਲੀ ਅਦਾਲਤ ‘ਚ ਅੱਜ ਹੋਵੇਗੀ

ਮੋਹਾਲੀ, 22 ਮਾਰਚ 2022 – ਡਰੱਗਜ਼ ਕੇਸ ਦੇ ਮੁਲਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਅੱਜ 22 ਮਾਰਚ ਨੂੰ ਮੋਹਾਲੀ ਕੋਰਟ ਵਿਚ ਹੋਏਗੀ। ਪੰਜਾਬ ਸਰਕਾਰ ਵਲੋਂ ਨਵੀਂ ਗਠਿਤ ਕੀਤੀ ਐਸਆਈਟੀ ਰਿਮਾਂਡ ਦੀ ਮੰਗ ਕਰ ਸਕਦੀ ਹੈ।

ਬਿਕਰਮ ਸਿੰਘ ਮਜੀਠੀਆ ਨੂੰ 22 ਮਾਰਚ ਤੱਕ ਅਦਾਲਤ ਨੇ ਅਦਾਲਤੀ ਰਿਮਾਂਡ ਤੇ ਪਟਿਆਲਾ ਜੇਲ੍ਹ ਭੇਜ ਦਿੱਤਾ ਸੀ।

ਮਜੀਠੀਆ ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹਨ । ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੇ ਇਸ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਨੂੰ ਬਦਲ ਦਿੱਤਾ ਹੈ। ਸੁਣਵਾਈ ਦੌਰਾਨ ਨਵੀਂ ਟੀਮ ਮਜੀਠੀਆ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਮੇਤ ਉੱਤਰੀ ਭਾਰਤ ‘ਚ ਗਰਮੀ ਦਾ ਕਹਿਰ, ਇਨ੍ਹਾਂ ਸੂਬਿਆਂ ‘ਚ ਹੋ ਸਕਦੀ ਹੈ ਬਾਰਿਸ਼

ਚੋਣ ਕਮਿਸਨ ਭਾਰਤ ਵੱਲੋਂ ਰਾਜ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਅਬਜਰਬਰ ਨਿਯੁਕਤ