ਚੰਡੀਗੜ੍ਹ, 14 ਅਕਤੂਬਰ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਾਈਕੋਰ ਵਲੋਂ ਰਾਹਤ ਨਹੀਂ ਮਿਲੀ ਹੈ। ਅੱਜ ਅਦਾਲਤ ‘ਚ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਸੀ ਪਰ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ ਤੈਅ ਕੀਤੀ ਹੈ।
ਇਸ ਤਾਰੀਖ਼ ਨੂੰ ਹੀ ਹਾਈਕੋਰਟ ਤੈਅ ਕਰੇਗੀ ਕਿ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ। ਦੱਸਣਯੋਗ ਹੈ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ‘ਚ 6 ਜੁਲਾਈ ਤੋਂ ਨਾਭਾ ਜੇਲ੍ਹ ‘ਚ ਬੰਦ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਮਜੀਠੀਆ ਵਲੋਂ ਹਾਈਕੋਰਟ ‘ਚ ਰਾਹਤ ਦੀ ਗੁਹਾਰ ਲਾਈ ਗਈ ਸੀ।

