ਵੱਡੀ ਖ਼ਬਰ: ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ, ਸਿਰਫ ਘਟਾਈ ਗਈ ਹੈ: ਪੰਜਾਬ ਪੁਲਿਸ

ਚੰਡੀਗੜ੍ਹ, 2 ਅਪ੍ਰੈਲ 2025 – ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਸਮੀਖਿਆ ਕਮੇਟੀ ਦੀਆਂ ਨਵੀਨਤਮ ਸਿਫਾਰਸ਼ਾਂ ਤੋਂ ਬਾਅਦ ਇਹ ਰੱਦੋ-ਬਦਲ ਕੀਤੀ ਗਈ ਸੀ।

ਬੁਲਾਰੇ ਨੇ ਕਿਹਾ, ‘‘ਕਿਸੇ ਵੀ ਪ੍ਰਮੁੱਖ ਵਿਅਕਤੀ ਦੀ ਸੁਰੱਖਿਆ ਦੀ ਸਮੇਂ-ਸਮੇਂ ’ਤੇ ਸੰਭਾਵੀ ਖਤਰੇ ਦੇ ਮੁਲਾਂਕਣ ਦੇ ਅਧਾਰ ਤੇ ਸਮੀਖਿਆ ਕੀਤੀ ਜਾਂਦੀ ਹੈ। ਇਸ ਅਨੁਸਾਰ, ਸੁਰੱਖਿਆ ਕਵਰ ਨੂੰ ਵਧਾਇਆ ਜਾਂ ਘਟਾਇਆ ਜਾਂਦਾ ਹੈ,’’ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਕੋਲ ਹਾਲੇ ਵੀ ਲੋੜੀਂਦੀ ਸੁਰੱਖਿਆ ਉਪਲਬਧ ਹੈ, ਜਿਸ ਵਿੱਚ ਐਸਕਾਰਟ ਵਾਹਨ ਅਤੇ ਲੋੜੀਂਦੀ ਬੰਦੂਕਧਾਰੀ ਨਫ਼ਰੀ ਸ਼ਾਮਲ ਹੈ, ਜੋ ਪ੍ਰੋਟੋਕੋਲ ਅਨੁਸਾਰ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।

ਇਸ ਦੌਰਾਨ, ਅਧਿਕਾਰੀਆਂ ਨੇ ਦੁਹਰਾਇਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਅਜਿਹੇ ਫੈਸਲੇ ਆਮ ਗੱਲ ਹਨ ਅਤੇ ਇਹ ਮਹਿਜ਼ ਸੰਭਾਵੀ ਖਤਰਿਆਂ ਦੀਆਂ ਰਿਪੋਰਟਾਂ ਦੇ ਅਧਾਰਤ ’ਤੇ ਲਏ ਜਾਂਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿੱਤ ਮੰਤਰੀ ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੂਫੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ: ਪਤਨੀ ਦਾ ਦੇਹਾਂਤ