ਪਟਿਆਲਾ, 17 ਮਾਰਚ 2025 – ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ. ਆਈ. ਟੀ.) ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਹਨ। ਇਸ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਅਗਵਾਈ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਬਿਕਰਮ ਸਿੰਘ ਮਜੀਠੀਆ ਕਈ ਵਾਰ ਐੱਸ. ਆਈ. ਟੀ. ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਇਕ ਵਾਰ ਫਿਰ ਅੱਜ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰ ਰਹੀ ਹੈ।
ਦੱਸ ਦਈਏ ਕਿ ਡਰੱਗ ਮਾਮਲੇ ’ਚ ਸਪੈਸ਼ਲ ਜਾਂਚ ਟੀਮ (ਐੱਸਆਈਟੀ) ਨੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਐੱਸਆਈਟੀ ਮੁਖੀ ਡੀਆਈਜੀ ਰੇਂਜ ਰੂਪਨਗਰ ਵੱਲੋਂ ਜਾਰੀ ਨੋਟਿਸ ’ਚ ਬਿਕਰਮਜੀਤ ਸਿੰਘ ਮਜੀਠੀਆ ਨੂੰ 17 ਮਾਰਚ ਸਵੇਰੇ 11 ਵਜੇ ਡੀਆਈਜੀ ਦਫ਼ਤਰ ਪਟਿਆਲਾ ਪੁੱਜਣ ਦਾ ਹੁਕਮ ਦਿੱਤਾ ਗਿਆ ਸੀ।

