- ਸਿੱਖਿਆ ਵਿਭਾਗ ਵੱਲੋਂ ਪੱਤਰ ਰਾਹੀਂ ਹੁਕਮ ਜਾਰੀ
ਚੰਡੀਗੜ੍ਹ, 27 ਅਗਸਤ, 2023: ਸਿੱਖਿਆ ਵਿਭਾਗ ਵੱਲੋਂ ਪੱਤਰ ਰਾਹੀਂ ਹੁਕਮ ਜਾਰੀ ਕੀਤੇ ਗਏ ਹਨ ਕਿ ਹੁਣ ਸੂਬੇ ਦੇ ਸਾਰੇ ਸਕੂਲਾਂ ਦੇ ਅਧਿਆਪਕ ਅਤੇ ਹੋਰ ਸਟਾਫ਼ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ ਲਾਉਣਗੇ। ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਸਕੂਲਾਂ ਵਿੱਚ ਬਾਈਓ ਮੈਟਿਕ ਹਾਜ਼ਰੀ ਲਗਾਉਣ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸਕੂਲਾਂ ਵਿੱਚ ਸਾਰੇ ਸਟਾਫ਼ ਦੀ ਹਾਜ਼ਰੀ ਆਨਲਾਈਨ ਹੋਵੇਗੀ। ਇਸ ਮਨੋਰਥ ਲਈ ਬਾਇਓਮੈਟ੍ਰਿਕ ਮਸ਼ੀਨ ਵਰਤੋਂ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਰਾਜ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਮਸ਼ੀਨਾਂ ਸਮਾਰਟਫੋਨ ਨਾਲ ਜੋੜ ਕੇ ਚਲਾਈਆਂ ਜਾ ਸਕਣਗੀਆਂ ਤੇ ਸਕੂਲ ਸਟਾਫ਼ ਆਪਣੀ ਹਾਜ਼ਰੀ ਲਾਵੇਗਾ। ਦਫਤਰੀ ਸਮੇਂ ਦੌਰਾਨ ਹਾਜ਼ਰੀ ਸਬੰਧੀ ਨਿਗਰਾਨੀ ਵਿੱਚ ਸੁਧਾਰ ਲਿਆਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਦੇ ਦਫਤਰਾਂ ਵਿੱਚ Biometric Attendance System (BAS) ਸ਼ੁਰੂ ਕੀਤਾ ਗਿਆ ਹੈ। ਏਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਅਟੈਡੈਂਸ ਸਿਸਟਮ ਮੌਜੂਦਾ ਚਲਦੀ ਪ੍ਰਣਾਲੀ ਨੂੰ digitalise ਕਰਨ ਦਾ ਹੀ ਇੱਕ ਉਪਰਾਲਾ ਹੈ ਅਤੇ ਇਸਦਾ ਮੰਤਵ ਕਰਮਚਾਰੀਆਂ ਦੇ ਆਉਣ ਅਤੇ ਜਾਣ ਦੇ ਸਮੇਂ ਦਾ ਰਿਕਾਰਡ ਰੱਖਣਾ ਹੈ ਅਤੇ ਇਸ ਸਿਸਟਮ ਦੀਆਂ ਰਿਪੋਰਟਾਂ ਨੂੰ ਪ੍ਰੈਕਟੀਕਲੀ ਅਤੇ ਹਿਊਮਨ ਅਪਰੇਬ ਨਾਲ ਵਾਚਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਨੋਰਥ ਨਾਲ ਹੀ ਕੁਝ ਸਾਲ ਪਹਿਲਾਂ ਆਨਲਾਈਨ ਹਾਜ਼ਰੀ ਸਿਸਟਮ ਲਾਗੂ ਕੀਤਾ ਗਿਆ ਸੀ, ਪਰ ਕਰੋਨਾ ਕਾਰਨ ਬਾਇਓਮੈਟ੍ਰਿਕ ਮਸ਼ੀਨ ਰਾਹੀਂ ਹਾਜ਼ਰੀ ਬੰਦ ਕਰ ਦਿੱਤੀ ਗਈ ਸੀ, ਜੋ ਹੁਣ ਦੁਬਾਰਾ ਚਾਲੂ ਕਰ ਦਿੱਤੀ ਗਈ ਹੈ।