ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

ਚੰਡੀਗੜ੍ਹ, 16 ਅਪ੍ਰੈਲ, 2024: ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਭਾਜਪਾ ਨੇ ਤਿੰਨ ਹੋਰ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

AAP ਪੰਜਾਬ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ

ਦਲਜੀਤ ਚੀਮਾ ਨੂੰ ਗੁਰਦਾਸਪੁਰ ‘ਚ ਕਰਨੀ ਪਵੇਗੀ ਸਖ਼ਤ ਮਿਹਨਤ, ਅਕਾਲੀ ਦਲ ਇੱਥੇ 1997 ਤੋਂ ਬਾਅਦ ਪਹਿਲੀ ਵਾਰ ਲੜ ਰਿਹਾ ਚੋਣ