ਚੰਡੀਗੜ੍ਹ, 17 ਮਾਰਚ 2022 – ਪੰਜਾਬ ਦੇ ਨਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਹਟਾ ਕੇ ਸ਼ਹੀਦ ਭਗਤ ਸਿੰਘ ਤੇ ਡਾ. ਬੀ ਆਰ ਅੰਬੇਡਕਰ ਦੀਆਂ ਤਸਵੀਰਾਂ ਲਗਵਾ ਦਿੱਤੀਆਂ ਹਨ। ਪਰ ਇਸ ਦੇ ਨਾਲ ਹੀ ਬੀਜੇਪੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿਚੋਂ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾਉਣ ਲਈ ਭਗਵੰਤ ਮਾਨ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਸਬੰਧੀ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਟਵੀਟ ਕੀਤਾ ਹੈ।
ਸੁਭਾਸ਼ ਸ਼ਰਮਾ ਨੇ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਦਫ਼ਤਰ ਵਿਚਲੀਆਂ ਤਸਵੀਰਾਂ ਵੀ ਟਵੀਟ ਕੀਤੀਆਂ ਹਨ। ਉਹਨਾਂ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਤੇ ਡਾ. ਬੀ ਆਰ ਅੰਬੇਡਕਰ ਦੀਆਂ ਤਸਵੀਰਾਂ ਲਗਾਉਣਾ ਸ਼ਲਾਘਾਯੋਗ ਹੈ ਪਰ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾ ਕੇ ਉਹਨਾਂ ਪੰਜਾਬ ਦਾ ਅਪਮਾਨ ਕੀਤਾ ਹੈ, ਜਿਸ ਲਈ ਭਗਵੰਤ ਮਾਨ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।