ਚੰਡੀਗੜ੍ਹ, 4 ਫਰਵਰੀ 2022 – ਭਾਰਤੀ ਜਨਤਾ ਪਾਰਟੀ (ਭਾਜਪਾ), ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅੱਜ ਚੰਡੀਗੜ੍ਹ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਹਰਦੀਪ ਪੁਰੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਢੀਂਡਸਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਤਿੰਨਾਂ ਪਾਰਟੀਆਂ ਦੇ ਆਗੂਆਂ ਨੇ ‘11 ਸੰਕਲਪ’ (ਪੰਜਾਬ ਲਈ 11 ਏਜੰਡੇ) ਰਿਲੀਜ਼ ਕੀਤਾ।
ਇਸ ਮੌਕੇ ਭਾਜਪਾ ਗਠਜੋੜ ਵਲੋਂ ਆਪਣਾ ਸੰਕਲਪ ਪੱਤਰ ਜਾਰੀ ਕੀਤਾ ਗਿਆ ਹੈ। ਭਾਜਪਾ ਗਠਜੋੜ ਵਲੋਂ ਇਸ ਮੌਕੇ ਪੰਜਾਬ ਲਈ 11 ਨੁਕਾਤੀ ਵਿਜ਼ਨ ਦੱਸਿਆ ਗਿਆ। ਸੰਕਲਪ ਪੱਤਰ ਵਿਚ ਵਿਕਸਿਤ ਪੰਜਾਬ ਦਾ ਜ਼ਿਕਰ ਕੀਤਾ ਗਿਆ ਹੈ | ਇਸ ਮੌਕੇ ਗਠਜੋੜ ਵਲੋਂ ਕਿਹਾ ਗਿਆ ਕਿ 1 ਲੱਖ ਕਰੋੜ ਰੁਪਏ ਦੀ ਇੰਡਸਟਰੀ ਲਗਵਾਈ ਜਾਵੇਗੀ।