ਚੰਡੀਗੜ੍ਹ, 14 ਸਤੰਬਰ 2022 – ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਵਿਧਾਇਕਾਂ ਦੇ ਨਾਵਾਂ ਦਾ ਖ਼ੁਲਾਸਾ ਕੀਤਾ ਜਿਨ੍ਹਾਂ ਨੂੰ 25-25 ਹਜ਼ਾਰ ਕਰੋੜ ਰੁਪਏ ਦੀ ਪੇਸ਼ਕਸ਼ ਹੋਈ। ਉਨ੍ਹਾਂ ਦੱਸਿਆ ਕਿ ‘ਅਪਰੇਸ਼ਨ ਲੋਟਸ’ ਤਹਿਤ ਭਾਜਪਾ ਆਗੂਆਂ ਨੇ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ ‘ਚ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਕੀਤੀ। ਭਾਜਪਾ ਨੂੰ ਲੋਕਾਂ ਨੇ ਨਕਾਰਿਆ ਪਰ ਹੋਰ ਤਰੀਕਿਆਂ ਨਾਲ ਸਰਕਾਰਾਂ ਤੋੜ ਕੇ ਸਰਕਾਰਾਂ ਬਣਾਈਆਂ। ਉਨ੍ਹਾਂ ਕਿਹਾ ਕਿ ਆਪ ਦੀ ਦਿੱਲੀ ਸਰਕਾਰ ਨੂੰ ਤੋੜਨ ਦਾ ਯਤਨ ਕੀਤਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੂੰ ਦੇਸ਼ ‘ਚ ‘ਆਪ’ ਟੱਕਰ ਦੇ ਰਹੀ ਹੈ। ਹਰਿਆਣਾ ਰਾਜਸਥਾਨ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ‘ਚ ‘ਆਪ’ ਦਾ ਪ੍ਰਭਾਵ ਵੱਧ ਰਿਹਾ ਹੈ। ਚੀਮਾ ਨੇ ਦੱਸਿਆ ਕਿ ਵਿਧਾਇਕਾਂ ਨੂੰ ਤੋੜਨ ਲਈ ਫ਼ੋਨ ਕੀਤੇ ਸਨ ਜਿਨ੍ਹਾਂ ਵਿਧਾਇਕਾਂ ਨੂੰ ਫ਼ੋਨ ਆਏ ਸਨ ਉਨ੍ਹਾਂ ਨੂੰ ਨਾਲ ਲੈ ਲੇ ਡੀ.ਜੀ.ਪੀ. ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕਾਲੇ ਧੰਨ ਦੀ ਜਾਂਚ ਲਈ ਡੀ.ਜੀ.ਪੀ. ਨੂੰ ਸ਼ਿਕਾਇਤ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਲਜਿੰਦਰ ਕੌਰ ਨੂੰ ਵੀ ਫ਼ੋਨ ਆਇਆ ਸੀ। ਸ਼ੀਤਲ ਅੰਗੁਰਾਲ ਨੂੰ ਮਾਰਨ ਦੀ ਧਮਕੀ ਦਿੱਤੀ ਗਈ।
ਭਾਜਪਾ ‘ਆਪ’ ਦੇ 35 ਵਿਧਾਇਕਾਂ ਨੂੰ ਤੋੜਨਾ ਚਾਹੁੰਦੀ ਹੈ। ਆਪ ਇਸ ਮਾਮਲੇ ਵਿੱਚ ਡੀਜੀਪੀ ਨੂੰ ਸ਼ਿਕਾਇਤ ਕਰੇਗੀ, ਤਾਂ ਜੋ ਜਾਂਚ ਹੋ ਸਕੇ।