ਚੰਡੀਗੜ੍ਹ, 22 ਸਤੰਬਰ 2022 – ਪੰਜਾਬ ਭਾਜਪਾ ਵਲੋਂ ਅੱਜ 22 ਸਤੰਬਰ ਨੂੰ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਬੈਰੀਗੇਟਿੰਗ ਕਰਕੇ ਵਾਟਰ ਕੈਨਨ ਨਾਲ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ।
ਪੰਜਾਬ ਭਾਜਪਾ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੀ ਸੀ ਪਰ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਭਾਜਪਾ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ।
ਧਰਨੇ ਦੀ ਅਗਵਾਈ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਤਿਹਾਈ ਬਹੁਮਤ ਵਾਲੀ ਪੰਜਾਬ ‘ਆਪ’ ਸਰਕਾਰ ਵੱਲੋਂ ਭਰੋਸੇ ਦਾ ਵੋਟ ਪੇਸ਼ ਕਰਨ ਲਈ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੋਕਣ ਦੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਰਾਜਪਾਲ ਵੱਲੋਂ ਵਿਧਾਨ ਸਭਾ ਦੇ ਇਕ ਦਿਨ ਦੇ ਸੈਸ਼ਨ ‘ਤੇ ਪਾਬੰਦੀ ਲਾਉਣ ਦਾ ਫੈਸਲਾ ਸੰਵਿਧਾਨ ਮੁਤਾਬਕ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਲਈ ਤਾਂ ਕੇਵਲ ਕੇਜਰੀਵਾਲ ਵੱਲੋਂ ਕਹੀ ਗਈ ਹਰ ਗੱਲ ਸੰਵਿਧਾਨ ਹੈ ਅਤੇ ਉਹ ਇਸ ਦੀ ਪਾਲਣਾ ਕਰਨਾ ਆਪਣਾ ਅੰਤਿਮ ਫਰਜ਼ ਸਮਝਦੇ ਹਨ। ਇਸ ਸਬੰਧੀ ਭਾਜਪਾ ਵੱਲੋਂ ਰਾਜਪਾਲ ਨੂੰ ਪੱਤਰ ਵੀ ਲਿਖਿਆ ਗਿਆ ਸੀ। ਉਨ੍ਹਾਂ ‘ਆਪ’ ਵੱਲੋਂ ਰਾਜਪਾਲ ਦੇ ਫੈਸਲੇ ’ਤੇ ਸਵਾਲ ਉਠਾਉਣ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ।