ਇਹ ਨਾਂਅ ਨੇ BJP ਦੀ ਉੱਪ-ਰਾਸ਼ਟਰਪਤੀ ਦੇ ਉਮੀਦਵਾਰ ਦੀ ਲਿਸਟ ‘ਚ, ਕੈਪਟਨ ਦਾ ਨਾਂਅ ਸਭ ਤੋਂ ਅੱਗੇ

ਚੰਡੀਗੜ੍ਹ, 3 ਜੁਲਾਈ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੌਮੀ ਜਮਹੂਰੀ ਗਠਜੋੜ (ਐਨਡੀਏ) ਵੱਲੋਂ ਉੱਪ-ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਜਾ ਸਕਦਾ ਹੈ। ਕੈਪਟਨ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਜਲਦੀ ਹੀ ਭਾਜਪਾ ਵਿੱਚ ਰਲੇਵਾਂ ਕਰਨ ਦੀ ਤਿਆਰੀ ਕੀਤੇ ਜਾਣ ਮਗਰੋਂ ਇਹ ਚਰਚਾ ਜ਼ੋਰ ਫੜ ਗਈ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਦੇ ਨਾਂ ਵੀ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਦੇ ਉਮੀਦਵਾਰ ਦੀ ਦੌੜ ਵਿੱਚ ਹਨ।

ਸਿਆਸੀ ਮਾਹਿਰਾਂ ਅਨੁਸਾਰ ਭਾਜਪਾ ਕੈਪਟਨ ਦੀ ਮਦਦ ਨਾਲ ਪੰਜਾਬ ਨੂੰ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ। ਕੈਪਟਨ ਪੰਜਾਬ ਸ਼ਹਿਰਾਂ ਤੋਂ ਪਿੰਡਾਂ ਤੱਕ ਜਾਣਿਆ-ਪਛਾਣਿਆ ਨਾਂ ਹੈ। ਉਹ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕੈਪਟਨ ਨੇ ਆਪਣੀ ਪਾਰਟੀ ਬਣਾਈ ਅਤੇ ਫਿਰ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ।

ਹਾਲਾਂਕਿ ਕੈਪਟਨ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਰੇ ਉਮੀਦਵਾਰ ਚੋਣ ਹਾਰ ਗਏ। ਪਰ ਭਾਜਪਾ ਦੀ ਨਜ਼ਰ 2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਹੈ। ਭਾਜਪਾ ਹਰ ਬਾਜ਼ੀ ਖੇਡ ਰਹੀ ਹੈ, ਖਾਸ ਕਰਕੇ ਸਿੱਖ ਕੌਮ ਨਾਲ ਨੇੜਤਾ ਵਧਾਉਣ ਲਈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਸ਼ਖ਼ਸੀਅਤਾਂ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ।

ਦੱਸ ਦੇਈਏ ਕਿ ਭਾਜਪਾ ਦੇ ਸੀਨੀਅਰ ਨੇਤਾ ਸ਼ਿਵਰਾਜ ਸਿੰਘ ਚੌਹਾਨ ਚੌਥੀ ਵਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਇਲਾਵਾ ਉਹ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਵੀ ਹਨ। ਇਸ ਦੇ ਨਾਲ ਹੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਰਾਜ ਸਭਾ ਦੇ ਮੈਂਬਰ ਹਨ।

ਭਾਜਪਾ ਆਗੂਆਂ ਵਿੱਚ ਇਹ ਵੀ ਚਰਚਾ ਹੈ ਕਿ ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਇੱਕ ਵਾਰ ਫਿਰ ਇਸ ਅਹੁਦੇ ਲਈ ਮੌਕਾ ਦਿੱਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਕਾਰਜਕਾਲ 11 ਅਗਸਤ 2022 ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 6 ਅਗਸਤ ਨੂੰ ਰਾਸ਼ਟਰਪਤੀ ਦੀ ਚੋਣ ਹੋਵੇਗੀ। ਇਸ ਦੇ ਲਈ 5 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਉਮੀਦਵਾਰ 19 ਜੁਲਾਈ 2022 ਤੱਕ ਉਪ ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰ ਸਕਣਗੇ।

ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਲੰਡਨ ਵਿੱਚ ਹਨ ਅਤੇ ਪਿਛਲੇ ਦਿਨੀਂ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਪਰ ਉਹ ਕੁਝ ਦਿਨ ਲੰਡਨ ‘ਚ ਹੀ ਰਹਿਣਗੇ। ਕੈਪਟਨ ਦੇ ਕਰੀਬੀ ਸੂਤਰਾਂ ਅਨੁਸਾਰ ਉਹ 15 ਜੁਲਾਈ ਦੇ ਆਸਪਾਸ ਵਤਨ ਪਰਤ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਨੀ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ, ਹਾਈਕੋਰਟ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ‘ਤੇ ਅਜੇ ਨਹੀਂ ਮਿਲੀ ਜ਼ਮਾਨਤ

ਸੋਮਵਾਰ ਸ਼ਾਮ ਨੂੰ ਹੋਵੇਗਾ ਪੰਜਾਬ ਦਾ ਕੈਬਨਿਟ ਵਿਸਥਾਰ: ਕੁੱਲ 5 ਨਵੇਂ ਮੰਤਰੀ ਚੁੱਕਣਗੇ ਸਹੁੰ