ਸਰਕਾਰੀ ਸਕੂਲ ‘ਚੋਂ ਮਿਲੀਆਂ ਮੁੰਡੇ-ਕੁੜੀ ਦੀਆਂ ਲਾਸ਼ਾਂ

  • ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ
  • ਲੜਕਾ ਸੰਗਰੂਰ ਅਤੇ ਲੜਕੀ ਬਰਨਾਲਾ ਦੀ ਰਹਿਣ ਵਾਲੀ

ਫਰੀਦਕੋਟ, 17 ਨਵੰਬਰ 2023 – ਫਰੀਦਕੋਟ ਦੇ ਸਰਕਾਰੀ ਮਿਡਲ ਸਕੂਲ ‘ਚੋਂ ਇਕ ਮੁੰਡੇ ਆਏ ਕੁੜੀ ਦੀਆਂ ਲਾਸ਼ਾਂ ਮਿਲੀਆਂ ਹਨ। ਘਟਨਾ ਪਿੰਡ ਕਲੇਰ ਦੀ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਫ਼ਾਈ ਕਰਮਚਾਰੀ ਸਕੂਲ ‘ਚ ਸਫ਼ਾਈ ਕਰਨ ਪਹੁੰਚਿਆ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸਕੂਲ ਪ੍ਰਿੰਸੀਪਲ ਅਤੇ ਪੁਲੀਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।

ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਲੜਕੀ ਜ਼ਿੰਦਾ ਸੀ। ਅਧਿਕਾਰੀ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਨੌਜਵਾਨ ਦੀ ਪਛਾਣ ਬਿੰਦਰ ਸਿੰਘ ਵਾਸੀ ਸੰਗਰੂਰ ਦੇ ਪਿੰਡ ਕਾਂਝਲਾ ਵਜੋਂ ਹੋਈ ਹੈ। ਇਹ ਲੜਕੀ ਬਰਨਾਲਾ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਸਕੂਲ ਪਹੁੰਚੇ ਸਨ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਬਾਥਰੂਮ ਵਿੱਚ ਆਪਣਾ ਪਤਾ ਅਤੇ ਮੋਬਾਈਲ ਨੰਬਰ ਲਿਖਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਆਟਾ-ਦਾਲ ਸਕੀਮ: ਨਵੇਂ ਸਾਲ ਤੋਂ ਹੋਵੇਗੀ ਹੋਮ ਡਿਲੀਵਰੀ, 1.42 ਕਰੋੜ ਲੋਕਾਂ ਨੂੰ ਮਿਲੇਗਾ ਫਾਇਦਾ

ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਲਸ਼ਕਰ ਦੇ 5 ਅੱਤਵਾਦੀ ਢੇਰ