ਬਠਿੰਡਾ ‘ਚ ਲਾਪਤਾ ਨੌਜਵਾਨ ਦੀ ਗੁਆਂਢੀ ਦੇ ਘਰ ‘ਚ ਦੱਬੀ ਹੋਈ ਮਿਲੀ ਲਾ+ਸ਼, ਬਦਬੂ ਆਉਣ ‘ਤੇ ਲੱਗਿਆ ਪਤਾ

  • ਪੁਲੀਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ

ਬਠਿੰਡਾ, 26 ਜਨਵਰੀ 2024 – ਬਠਿੰਡਾ ਦੇ ਪਿੰਡ ਚਾਉਕੇ ਦਾ ਇੱਕ ਨੌਜਵਾਨ ਇੱਕ ਹਫ਼ਤੇ ਤੋਂ ਲਾਪਤਾ ਸੀ। ਅੱਜ ਨੌਜਵਾਨ ਦੀ ਲਾਸ਼ ਗੁਆਂਢੀ ਦੇ ਘਰ ਦੱਬੀ ਹੋਈ ਮਿਲੀ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ।ਲਾਪਤਾ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਵਾਸੀ ਚਾਉਕੇ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਪੁਲਿਸ ਥਾਣਾ ਇੰਚਾਰਜ ਚਾਉਕੇ ਅਤੇ ਡੀ.ਐਸ.ਪੀ ਰਾਮਪੁਰਾ ਫੂਲ ਨੇ ਦੱਸਿਆ ਕਿ ਅਰਸ਼ਦੀਪ ਦੇ ਗੁਆਂਢ ‘ਚ ਰਹਿੰਦੇ ਘਰ ਦੇ ਮਾਲਕ ਨੇ ਦੱਸਿਆ ਕਿ ਘਰ ‘ਚੋਂ ਲਗਾਤਾਰ ਬਦਬੂ ਆ ਰਹੀ ਸੀ, ਜਿਸ ਦੀ ਜਾਂਚ ਲਈ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਪਤਾ ਨੌਜਵਾਨ ਅਰਸ਼ਦੀਪ ਦੀ ਲਾਸ਼ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਾਹਮਣੇ ਨੂੰ ਮਿੱਟੀ ‘ਚੋਂ ਕੱਢਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ।

ਪੁਲਸ ਨੇ ਇਸ ਮਾਮਲੇ ‘ਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਨੇ ਦੱਸਿਆ ਕਿ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ। ਦੱਸ ਦਈਏ ਕਿ ਚਾਉਕੇ ‘ਚ ਪਿਛਲੇ ਦੋ ਮਹੀਨਿਆਂ ‘ਚ ਦੋ ਕਤਲਾਂ ਕਾਰਨ ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ। ਇਸ ਤੋਂ ਕੁਝ ਦਿਨ ਪਹਿਲਾਂ ਵੀ ਇਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਬੱਸ ਸਟੈਂਡ ‘ਤੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪ੍ਰੇਮੀ ਦਾ ਵਿਆਹ ਰੁਕਵਾਉਣ ਪਹੁੰਚੀ 4 ਬੱਚਿਆਂ ਦੀ ਮਾਂ: ਕੀਤਾ ਹਾਈਵੋਲਟੇਜ ਡਰਾਮਾ

ਕੈਬਨਿਟ ਮੰਤਰੀ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ