CM ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ: ਕਿਹਾ- ਕੇਂਦਰ ਕਰ ਰਹੀ ਹੈ ਪੰਜਾਬ ਦਾ ਨੁਕਸਾਨ

ਮੀਟਿੰਗ ਦੀ ਅਗਵਾਈ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ

ਚੰਡੀਗੜ੍ਹ, 26 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 27 ਮਈ ਨੂੰ ਦਿੱਲੀ ਵਿੱਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਕਈ ਲੋਕ ਭਲਾਈ ਸਕੀਮਾਂ ਵਿੱਚ ਅੜਿੱਕੇ ਪੈਦਾ ਕਰ ਰਹੀ ਹੈ। ਚਾਹੇ ਆਰਡੀਐਫ ਦੀ ਰਕਮ ਦੀ ਗੱਲ ਹੋਵੇ ਜਾਂ ਫਸਲਾਂ ਦੇ ਭਾਅ ਘਟਾਉਣ ਦੀ, ਪੰਜਾਬ ਨੂੰ ਲਗਾਤਾਰ ਨੁਕਸਾਨ ਹੋ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨੀਤੀ ਆਯੋਗ ਦੀ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਣਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਨੀਤੀ ਆਯੋਗ ਦੀ ਇਸ ਬੈਠਕ ਦਾ ਸੰਚਾਲਨ ਕਰਦੇ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਸੀਐਮ ਭਗਵੰਤ ਮਾਨ ਦੀ ਗੈਰਹਾਜ਼ਰੀ ਵਿੱਚ ਨੀਤੀ ਆਯੋਗ ਦੀ ਇਸ ਬੈਠਕ ਵਿੱਚ ਰਾਜ ਸਰਕਾਰ ਵੱਲੋਂ ਕੋਈ ਹੋਰ ਸ਼ਾਮਲ ਹੋਵੇਗਾ ਜਾਂ ਨਹੀਂ।

ਗੌਰਤਲਬ ਹੈ ਕਿ ਸੀਐਮ ਭਗਵੰਤ ਮਾਨ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਖਿਲਾਫ ਵਿਰੋਧੀ ਪਾਰਟੀਆਂ ਦਾ ਇੱਕਜੁੱਟ ਮੋਰਚਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮੁੰਬਈ ਵਿੱਚ ਸ਼ਿਵ ਸੈਨਾ ਪ੍ਰਧਾਨ ਊਧਵ ਠਾਕਰੇ ਅਤੇ ਐਨਸੀਪੀ ਨੇਤਾ ਸ਼ਰਦ ਪਵਾਰ ਤੋਂ ਸਮਰਥਨ ਮੰਗਿਆ ਹੈ। ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਅਤੇ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲ ਨੂੰ ਛੱਡਣ ਲਈ ਵੱਖ-ਵੱਖ ਰਾਜਾਂ ਦੀਆਂ ਵਿਰੋਧੀ ਪਾਰਟੀਆਂ ਤੋਂ ਲਗਾਤਾਰ ਸਮਰਥਨ ਮੰਗ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ਤੋਂ ਚੱਲਣਗੀਆਂ ਸਪੈਸ਼ਲ ਸਮਰ ਟਰੇਨਾਂ, ਬੁਕਿੰਗ ਸ਼ੁਰੂ

ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ Vigilance ਨੇ ਕੀਤਾ ਤਲਬ, ਪੜ੍ਹੋ ਕੀ ਹੈ ਮਾਮਲਾ