ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਦੋਵਾਂ ਦੀ ਮੌਤ

ਰਈਆ, 28 ਜਨਵਰੀ 2025 – ਰਈਆ-ਚੀਮਾਂਬਾਠ ਸੰਪਰਕ ਸੜਕ ’ਤੇ ਇਕ ਇੱਟਾਂ ਨਾਲ ਲੱਦੀ ਓਵਰਲੋਡ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕੁਚਲ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਜਸਬੀਰ ਕੌਰ ਦੋਵੇਂ ਪਤੀ-ਪਤਨੀ ਵਾਸੀ ਪਿੰਡ ਬੁਟਾਰੀ ਆਪਣੇ ਮੋਟਰਸਾਈਕਲ ’ਤੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਪਿੰਡ ਚੀਮਾਂਬਾਠ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਇੱਟਾਂ ਨਾਲ ਲੱਦੀ ਹੋਈ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਮੋਟਰਸਾਈਕਲ ਨੂੰ ਕੁਚਲਦੀ ਹੋਈ ਸਾਹਮਣੇ ਕਿਸੇ ਦੇ ਘਰ ਦੀ ਕੰਧ ਵਿਚ ਜਾ ਕੇ ਵੱਜੀ, ਜਿਸ ਨਾਲ ਮੋਟਰਸਾਈਕਲ ਸਵਾਰ ਦੋਵਾਂ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਰੈਕਟਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਵਿਚ ਸਫ਼ਲ ਹੋ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਾਬਾ ਸਿੱਦੀਕੀ ਕਤਲ ਕਾਂਡ ‘ਚ ਵੱਡਾ ਖੁਲ੍ਹਾਸਾ, ਪੜ੍ਹੋ ਵੇਰਵਾ

ਮਹਾਕੁੰਭ ਜਾਣ ਵਾਲੀ ਟਰੇਨ ‘ਚ ਯਾਤਰੀਆਂ ਨੇ ਕੀਤਾ ਹੰਗਾਮਾ, ਪੱਥਰਾਂ ਨਾਲ ਤੋੜੇ ਸ਼ੀਸ਼ੇ