ਚੰਡੀਗੜ੍ਹ, 18 ਜਨਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ, ਜਿਸ ‘ਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਸਿੱਖਿਆ ਦੇ ਖੇਤਰ ‘ਚ ਵੱਡੇ ਪੱਧਰ ‘ਤੇ ਸੁਧਾਰ ਅਤੇ ਤਬਦੀਲੀ ਲਿਆਉਣਾ ਉਨ੍ਹਾਂ ਦੀ ਸਰਕਾਰ ਦੀ ਪਹਲਿੀ ਤਰਜੀਹ ਹੈ। ਜਿਸ ਦੇ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਮਿਆਰੀ ਸਿੱਖਿਆ ਦੇਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ..ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ..ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ।”