ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸਾਹਿਬ ਦੀਆਂ ਖਿੜਕੀਆਂ ਦੇ ਸ਼ੀਸ਼ੇ ਪੱਥਰ ਮਾਰ ਕੇ ਤੋੜੇ, ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਬਠਿੰਡਾ, 1 ਸਤੰਬਰ 2024 – ਬਠਿੰਡਾ ‘ਚ ਰਾਤ 1 ਵਜੇ ਦੇ ਕਰੀਬ ਕਿਸੇ ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸਾਹਿਬ ਕੰਪਲੈਕਸ ਦੇ ਸ਼ੀਸ਼ੇ ਤੋੜ ਦਿੱਤੇ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

ਸ਼ਰਾਰਤੀ ਅਨਸਰ ਨੇ ਬਠਿੰਡਾ ਦੇ 100 ਫੁੱਟ ਰੋਡ ‘ਤੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਸਥਿਤ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਪੱਥਰ ਮਾਰ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸਾਹਿਬ ਅਤੇ ਹੋਰ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋ ਅਤੇ ਗੁਰਤੇਜ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਦਿੱਤੀ ਗਈ ਤਾਂ ਉਹ ਤੁਰੰਤ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੂੰ ਸੂਚਿਤ ਕੀਤਾ।

ਗੁਰਦੁਆਰਾ ਸਾਹਿਬ ਦੀ ਡਿਉੜੀ ਵਿੱਚ ਖਿੜਕੀਆਂ ਦੇ ਸ਼ੀਸ਼ੇ ਤੋੜੇ ਗਏ ਹਨ। ਸੀਸੀਟੀਵੀ ਫੁਟੇਜ ਵਿੱਚ ਇੱਕ ਨੌਜਵਾਨ ਘਟਨਾ ਤੋਂ ਬਾਅਦ ਭੱਜਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਸਿਟੀ ਦੋ ਸਰਬਜੀਤ ਸਿੰਘ ਬਰਾੜ ਮੌਕੇ ’ਤੇ ਪੁੱਜੇ, ਜਿਨ੍ਹਾਂ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ।

ਡੀਐਸਪੀ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੇਲਾ ਵੇਖਣ ਗਈ ਬਜ਼ੁਰਗ ਔਰਤ ਦੀ ਕਰੰਟ ਲੱਗਣ ਨਾਲ ਮੌਤ

‘ਆਪ’ ਵਿਧਾਇਕ ਨੇ ਲੁਧਿਆਣਾ ਦੇ ਬੁੱਢੇ ਨਾਲੇ ਦਾ ਕਿਸ਼ਤੀ ‘ਚ ਬੈਠ ਕੇ ਕੀਤਾ ਮੁਆਇਨਾ