ਭਰਾ ਵੱਲੋਂ ਭੈਣ ਤੇ ਜੀਜੇ ਦਾ ਬੇਰਹਿਮੀ ਨਾਲ ਕਤਲ

ਫਰੀਦਕੋਟ, 28 ਮਾਰਚ 2025: ਬੀਤੀ ਰਾਤ ਸਾਦਿਕ ਨੇੜੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕਾਨਿਆਂਵਾਲੀ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਤੀ-ਪਤਨੀ ਦੀ ਪਹਿਚਾਣ ਹਰਪ੍ਰੀਤ ਕੌਰ ਅਤੇ ਰੇਸ਼ਮ ਸਿੰਘ ਵਜੋਂ ਹੋਈ ਹੈ। ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਮ੍ਰਿਤਕ ਹਰਪ੍ਰੀਤ ਕੌਰ ਦੇ ਭਰਾ ਅਰਸ਼ਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ ਜਸਮੀਤ ਸਿੰਘ, ਡੀ. ਐੱਸ. ਪੀ ਤਰਲੋਚਨ ਸਿੰਘ, ਥਾਣਾ ਮੁਖੀ ਸਾਦਿਕ ਨਵਦੀਪ ਭੱਟੀ, ਸਹਾਇਕ ਥਾਣੇਦਾਰ ਹਰਜੋਤ ਸਿੰਘ ਔਲਖ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪੁੱਜ ਗਏ ਹਨ। ਪੁਲਸ ਵਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਮੁਤਾਬਕ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਰਨਲ ਬਾਠ ਕੁੱਟਮਾਰ ਮਾਮਲਾ: SIT ਦਾ ਮੁਖੀ ਬਦਲਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਬਾਰੇ ਹਰਜੋਤ ਬੈਂਸ ਦਾ ਵੱਡਾ ਬਿਆਨ, ਪੜ੍ਹੋ ਸਦਨ ‘ਚ ਕੀ ਕਿਹਾ