ਲੁਧਿਆਣਾ, 12 ਸਤੰਬਰ 2025 – ਲੁਧਿਆਣਾ ਦੇ ਇਕ ਇਲਾਕੇ ਵਿਚ ਇਕ ਨਾਬਾਲਗ ਕੁੀੜੀ ਨਾਲ ਜਬਰ-ਜ਼ਿਨਾਹ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਜੀਜੇ ਨੇ ਆਪਣੀ ਨਾਬਾਲਗ ਸਾਲੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ ਹੈ। ਇਸ ਮਗਰੋਂ ਮੁਲਜ਼ਮ ਦੀ ਪਤਨੀ ਨੇ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਘਟਨਾ ਦੀ ਸ਼ਿਕਾਇਤ ਮਿਲਣ ਤੋਂ ਬਾਅਦ, ਥਾਣਾ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਔਰਤ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪਤੀ ਨੇ ਉਸਦੀ ਨਾਬਾਲਗ ਭੈਣ ਨਾਲ ਜਬਰ-ਜ਼ਿਨਾਹ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮੁਲਜ਼ਮ ਦੀ ਪਤਨੀ ਦਾ ਕਹਿਣਾ ਹੈ ਕਿ ਉਸਦੀ ਦੀ ਭੈਣ ਦੀ ਉਮਰ 17 ਸਾਲ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

