ਭੈਣ ਦੇ ਪ੍ਰੇਮ ਵਿਆਹ ਦੁਖੀ ਭਾਈ ਨੇ ਜੀਜੇ ਦੇ ਮਾਰੀਆਂ ਗੋਲੀਆਂ

ਅੰਮ੍ਰਿਤਸਰ, 9 ਜੂਨ 2022 – ਪੰਜਾਬ ਦੇ ਅੰਮ੍ਰਿਤਸਰ ਦੇ ਜੰਡਿਆਲਾਗੁਰੂ ਵਿਖੇ ਗੁੱਸੇ ‘ਚ ਆਏ ਸਾਲੇ ਨੇ ਆਪਣੇ ਹੀ ਜੀਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਲੜਕੀ ਦੇ ਬਿਆਨਾਂ ‘ਤੇ ਉਸ ਦੇ ਹੀ ਭਰਾ ਅਤੇ ਦੋਸਤਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜ਼ਖ਼ਮੀ ਨੌਜਵਾਨ ਦੀ ਪਛਾਣ ਕ੍ਰਿਸ਼ਨਾ ਨਗਰ ਵਾਸੀ ਅਵਾਨ ਵਜੋਂ ਹੋਈ ਹੈ। ਪਰਿਵਾਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਅਵਾਨ ਦਾ ਵਿਆਹ ਜੰਡਿਆਲਾ ਗੁਰੂ ਦੀ ਲੜਕੀ ਕਿਰਨ ਨਾਲ ਹੋਇਆ ਸੀ। ਦੋਵਾਂ ਨੇ ਕੋਰਟ ਮੈਰਿਜ ਕੀਤੀ ਸੀ। ਕਿਰਨ ਦੇ ਵਿਆਹ ਤੋਂ ਬਾਅਦ ਤੋਂ ਹੀ ਉਸ ਦਾ ਭਰਾ ਨਾਰਾਜ਼ ਸੀ। ਅਵਾਨ ਕਰਜ਼ੇ ਦੀ ਕਿਸ਼ਤ ਜਮ੍ਹਾ ਕਰਵਾਉਣ ਲਈ ਕਿਰਨ ਨਾਲ ਜੰਡਿਆਲਾਗੁਰੂ ਗਿਆ, ਜਿੱਥੇ ਜੰਡਿਆਲਾ ਗੁਰੂ ਵਿੱਚ ਕਿਰਨ ਦਾ ਭਰਾ ਉਹਨਾਂ ਦੇ ਸਾਹਮਣੇ ਆ ਗਿਆ। ਉਸ ਦੇ ਦੋਸਤ ਵੀ ਉਸ ਦੇ ਨਾਲ ਸਨ।

ਅਵਾਨ ਨੂੰ ਦੇਖ ਕੇ ਕਿਰਨ ਦੇ ਭਰਾਵਾਂ ਨੇ ਉਸ ਵੱਲ ਪਿਸਤੌਲ ਤਾਣ ਕੇ ਦੋ ਗੋਲੀਆਂ ਚਲਾਈਆਂ। ਪੁਲਿਸ ਮੁਤਾਬਕ ਇੱਕ ਗੋਲੀ ਉਸ ਦੇ ਪੇਟ ਵਿੱਚ ਅਤੇ ਦੂਜੀ ਉਸ ਦੀ ਪਿੱਠ ਵਿੱਚ ਲੱਗੀ। ਡਾਕਟਰਾਂ ਨੇ ਅਵਾਨ ਦੀ ਹਾਲਤ ਨੂੰ ਨਾਜ਼ੁਕ ਦੱਸਿਆ ਹੈ। ਫਿਲਹਾਲ ਉਸ ਨੂੰ ਆਈਸੀਯੂ ‘ਚ ਰੱਖਿਆ ਗਿਆ ਹੈ। ਪੁਲੀਸ ਨੇ ਕਿਰਨ ਦੇ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ‘ਚੋਂ ਕੱਢਿਆ