ਭਾਈ ਨੇ ਕੀਤਾ ਵਿਆਹੁਤਾ ਭੈਣ ਦਾ ਕ+ਤ+ਲ, ਭੈਣ ਨੇ ਭੱਜ ਕੇ ਵਿਆਹ ਕਰਵਾਇਆ ਸੀ

  • ਭਾਈ ਨੇ ਭੈਣ ਦੇ ਘਰ ਜਾ ਕੀਤੀ ਫਾਇਰਿੰਗ,
  • ਭੈਣ ਦੀ ਹੋਈ ਮੌਕੇ ‘ਤੇ ਹੀ ਮੌ+ਤ, ਪਤੀ ਗੰਭੀਰ ਜ਼ਖਮੀ

ਲੁਧਿਆਣਾ, 6 ਅਗਸਤ 2023 – ਲੁਧਿਆਣਾ ਦੇ ਪੁਲਿਸ ਥਾਣਾ ਪੰਜਪੀਰ ਰੋਡ ਦੀ ਕਾਰਪੋਰੇਸ਼ਨ ਕਲੋਨੀ ‘ਚ ਦੇਰ ਰਾਤ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਅਤੇ ਉਸਦੇ ਪਤੀ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਚਣ ਲਈ ਪਤੀ-ਪਤਨੀ ਇਧਰ-ਉਧਰ ਭੱਜੇ। ਦੱਸਿਆ ਜਾ ਰਿਹਾ ਹੈ ਕਿ ਨਵ-ਵਿਆਹੁਤਾ ਨੂੰ ਕਰੀਬ 3 ਤੋਂ 4 ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸੇ ਤਰ੍ਹਾਂ ਉਸ ਦੇ ਪਤੀ ਰਵੀ ਰਾਜ ਨੂੰ ਦੋ ਗੋਲੀਆਂ ਲੱਗੀਆਂ ਜੋ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹੈ। ਫਾਇਰਿੰਗ ਕਰਨ ਵਾਲੇ ਨੌਜਵਾਨ ਨੇ ਮੂੰਹ ਢੱਕਿਆ ਹੋਇਆ ਸੀ ਅਤੇ ਹੈਲਮੇਟ ਪਾਇਆ ਹੋਇਆ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਲੋਕਾਂ ਅਨੁਸਾਰ ਬਾਈਕ ਸਵਾਰਾਂ ਨੇ ਰਵੀ ਦੇ ਘਰ ਦੀ ਛੱਤ ‘ਤੇ ਚੜ੍ਹ ਕੇ ਗੋਲੀਆਂ ਵੀ ਚਲਾਈਆਂ। ਆਲੇ-ਦੁਆਲੇ ਦੀਆਂ ਗਲੀਆਂ ਵਿੱਚ ਵੀ ਗੋਲੀਆਂ ਦੇ ਨਿਸ਼ਾਨ ਹਨ।

ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਅਮਰੀਕ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।

ਭੈਣ ‘ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਦੀ ਪਛਾਣ ਸੂਰਜ ਵਜੋਂ ਹੋਈ ਹੈ। ਉਹ ਪ੍ਰਤਾਪ ਸਿੰਘ ਵਾਲਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਫਿਲਹਾਲ ਪੁਲਸ ਨੇ ਦੋਸ਼ੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸੂਰਜ ਖੁਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਣੇ ਚਲਾ ਗਿਆ ਸੀ।

ਸੂਰਜ ਦੇ ਕੁਝ ਦੋਸਤਾਂ ਨੇ ਦੱਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਰਵੀ ਨੇ ਸੂਰਜ ਦੀ ਭੈਣ ਨੂੰ ਨਾਲ ਪ੍ਰੇਮ ਸਬੰਧਾਂ ਕਾਰਨ ਭਜਾ ਲੈ ਵਿਆਹ ਕਰਾ ਲਿਆ ਸੀ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਥਾਣਾ ਪੀਏਯੂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਠਿੰਡਾ ‘ਚ ਭਾਈ ਨੇ ਹੀ ਕੀਤਾ ਭਾਈ ਦਾ ਕ+ਤ+ਲ: ਕਿਰਚ ਨਾਲ ਕੀਤਾ ਜਾਨਲੇਵਾ ਹਮਲਾ

ਮਾਨਸਾ ਇਹ ਧੀ ਹੋਰ ਧੀਆਂ ਲਈ ਬਣੀ ਮਿਸਾਲ, ਆਪਣੇ ਪਿਤਾ ਨਾਲ ਖੇਤਾਂ ਵਿੱਚ ਖੁਦ ਟਰੈਕਟਰ ਚਲਾ ਕੇ ਕਰਦੀ ਹੈ ਖੇਤੀ