ਭਰਾ ਨੇ ਗੰਡਾਸੇ ਨਾਲ ਵੱ+ਢ+ਤੀ ਭੈਣ, ਚਰਿੱਤਰ ‘ਤੇ ਕਰਦਾ ਸੀ ਸ਼ੱਕ

ਮੁਕਤਸਰ ਸਾਹਿਬ, 27 ਜੂਨ 2023 – ਗਿੱਦੜਬਾਹਾ ਜ਼ਿਲ੍ਹਾ ਮੁਕਤਸਰ ਦੇ ਪਿੰਡ ਫਕਰਸਰ ਵਿੱਚ ਮੰਗਲਵਾਰ ਸਵੇਰੇ ਇੱਕ ਭਰਾ ਨੇ ਆਪਣੀ ਛੋਟੀ ਭੈਣ ਦਾ ਕਤਲ ਕਰ ਦਿੱਤਾ। ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਅੰਜੂ (16) ਵਜੋਂ ਦੱਸੀ ਜਾ ਰਹੀ ਹੈ।

ਮ੍ਰਿਤਕ ਦੇ ਵੱਡੇ ਭਰਾ ਕੁਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਸਵੇਰੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਆਪਣੀ ਭੈਣ ਦਾ ਕਤਲ ਕਰ ਦਿੱਤਾ। ਕੁਲਵਿੰਦਰ ਨੇ ਆਪਣੀ ਭੈਣ ‘ਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਿਆ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਆਪਣੀ ਭੈਣ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਅਤੇ ਮ੍ਰਿਤਕਾ ਉਸ ਲੜਕੇ ਨਾਲ ਕਰਵਾਉਣਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਸਮੇਂ ਪਰਿਵਾਰ ਖੇਤ ਵਿੱਚ ਝੋਨਾ ਲਾਉਣ ਗਿਆ ਹੋਇਆ ਸੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਸ਼ਵ ਕੱਪ 2023 ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਅਤੇ ਕਿੱਥੇ ਹੋਣਗੇ ਫਾਈਨਲ-ਸੈਮੀਫਾਈਨਲ ਮੈਚ ਨਾਲੇ ਭਾਰਤ ਦਾ ਪਾਕਿਸਤਾਨ ਦਾ ਮੈਚ

5 ਲੱਖ ਰੁਪਏ ਵਾਪਸ ਨਾ ਕਰਨ ਤੇ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੇ ਘਰ ਪਹੁੰਚ ਕੇ ਖਾਧਾ ਜ਼ਹਿਰ, ਹੋਈ ਮੌ+ਤ