BSF ਨੇ ਪਾਕਿ ਸਰਹੱਦ ਤੋਂ ਘੁਸਪੈਠੀਆ ਕੀਤਾ ਕਾਬੂ, 1 ਪਿਸਤੌਲ ਅਤੇ 5 ਰੌਂਦ ਬਰਾਮਦ, ਜਾਂਚ ਜਾਰੀ

ਅੰਮ੍ਰਿਤਸਰ, 3 ਮਈ 2024 – ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਹਥਿਆਰਾਂ ਸਮੇਤ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਇੱਕ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਜਦੋਂ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਹਥਿਆਰਾਂ ਸਮੇਤ ਫੜ ਲਿਆ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਘੁਸਪੈਠ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਵਿੱਚ ਹੋਈ। ਦੁਪਹਿਰ ਵੇਲੇ, ਡਿਊਟੀ ‘ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਸਰਹੱਦੀ ਸੁਰੱਖਿਆ ਵਾੜ ਵੱਲ ਆ ਰਹੇ ਇੱਕ ਵਿਅਕਤੀ ਦੀ ਸ਼ੱਕੀ ਹਰਕਤ ਦੇਖੀ। ਬੀਐਸਐਫ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ, ਜਿਸ ‘ਤੇ ਉਸ ਨੇ ਆਪਣੀ ਪਿਸਤੌਲ ਕੱਢ ਲਈ ਅਤੇ ਹਵਾ ਵਿੱਚ ਇੱਕ ਰਾਉਂਡ ਫਾਇਰ ਕੀਤਾ।

ਇਸ ਤੋਂ ਬਾਅਦ ਬੀਐਸਐਫ ਦੇ ਜਵਾਨ ਚੌਕਸ ਹੋ ਗਏ। ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਘੇਰ ਲਿਆ। ਬੀਐਸਐਫ ਦੇ ਜਵਾਨਾਂ ਨੇ ਉਸਨੂੰ ਆਤਮ ਸਮਰਪਣ ਕਰਨ ਲਈ ਮਜ਼ਬੂਰ ਕੀਤਾ ਅਤੇ ਬਾਅਦ ਵਿੱਚ ਦੁਪਹਿਰ 1:50 ਵਜੇ ਦੇ ਕਰੀਬ ਉਸਨੂੰ ਕਾਬੂ ਕਰ ਲਿਆ ਗਿਆ।

ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ‘ਚੋਂ 0.38 ਕੈਲੀਬਰ ਦੀਆਂ ਗੋਲੀਆਂ ਦੇ 01 ਪਿਸਤੌਲ, ਇਕ ਮੈਗਜ਼ੀਨ ਅਤੇ 05 ਰੌਂਦ ਬਰਾਮਦ ਹੋਏ। ਬੀਐਸਐਫ ਅਤੇ ਹੋਰ ਏਜੰਸੀਆਂ ਵੱਲੋਂ ਘੁਸਪੈਠ ਕਰਨ ਵਾਲੇ ਤੋਂ ਹੋਰ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਪੁਲਿਸ ਹਵਾਲੇ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੈਦਰਾਬਾਦ ਨੇ ਬੇਹੱਦ ਰੋਮਾਂਚਕ ਮੈਚ ਵਿੱਚ ਰਾਜਸਥਾਨ ਨੂੰ ਇਕ ਦੌੜ ਨਾਲ ਹਰਾਇਆ

4 ਕਿਲੋ ’ਆਈਸ’ ਤੇ ਇਕ ਕਿਲੋ ‘ਹੈਰੋਇਨ’ ਸਮੇਤ ਇਕ ਗ੍ਰਿਫਤਾਰ