ਜ਼ਿਮਨੀ ਚੋਣਾਂ: ਕਾਂਗਰਸ ਵੱਲੋਂ ਆਪਣੇ ਚਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 23 ਅਕਤੂਬਰ 2024 – ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ ‘ਤੇ ਆਪਣੇ ਸਾਬਕਾ ਵਿਧਾਇਕਾਂ, ਜੋ ਹੁਣ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਹਨ।

ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ ਹੈ। ਇਸ ਦੇ ਨਾਲ ਹੀ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਵੀ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ।

ਕਾਂਗਰਸ ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਲਾ ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਸੂਬਾ ਕਾਂਗਰਸ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ।

ਜਦਕਿ ਚੱਬੇਵਾਲ ਤੋਂ ਕਾਂਗਰਸ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਰਣਜੀਤ ਨੇ ਬਸਪਾ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜੀ ਸੀ। ਰਣਜੀਤ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

IND vs NZ ਵਿਚਾਲੇ ਸੀਰੀਜ਼ ਦਾ ਦੂਜਾ ਮੈਚ ਕੱਲ੍ਹ ਤੋਂ: ਭਾਰਤੀ ਟੀਮ ਫੇਰ ਤਿੰਨ ਸਪਿਨਰਾਂ ਨਾਲ ਉਤਰ ਸਕਦੀ ਹੈ ਮੈਦਾਨ ‘ਚ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ, MVA ‘ਚ ਹੋਇਆ ਸੀਟ ਵੰਡ ਦਾ ਫੈਸਲਾ: ਕਾਂਗਰਸ – ਸ਼ਿਵ ਸੈਨਾ ਅਤੇ NCP ਵਿਚਾਲੇ ਬਣੀ ਸਹਿਮਤੀ, ਅੱਜ ਹੋ ਸਕਦਾ ਐਲਾਨ