ਚੰਡੀਗੜ੍ਹ, 21 ਅਕਤੂਬਰ 2022 – ਪੰਜਾਬ ਕੈਬਨਿਟ ਦੀ ਮੀਟਿੰਗ ਅੱਜ (21 ਅਕਤੂਬਰ) ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰਰੇਤ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਵਗੀ। ਜਿਸ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਦੀਵਾਲੀ ਤੋਂ ਪਹਿਲਾਂ ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਅਹਿਮ ਤੋਹਫਾ ਦੇ ਸਕਦੀ ਹੈ। ਸਰਕਾਰ ਇਸ ਮੀਟਿੰਗ ‘ਚ ਕੱਚੇ ਮੁਲਾਜ਼ਮਾਂ ਨੂੰ ਵੀ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ।