ਕੈਬਨਿਟ ਮੰਤਰੀ ਡਾ: ਨਿੱਜਰ ਨੇ ਦਿੱਤਾ ਅਸਤੀਫਾ, ਪੰਜਾਬ ਵਜ਼ਾਰਤ ਨੂੰ ਮਿਲਣਗੇ 2 ਨਵੇਂ ਮੰਤਰੀ

  • ਵਜ਼ਾਰਤ ਵਿੱਚ ਫੇਰਬਦਲ ਦੌਰਾਨ ਨਿੱਜਰ ਨੇ ਮੁੱਖ ਮੰਤਰੀ ਨੂੰ ਸੌਂਪਿਆ ਅਸਤੀਫਾ
  • ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨਵੇਂ ਮੰਤਰੀ ਵਜੋਂ ਹਲਫ਼ ਲੈਣਗੇ

ਚੰਡੀਗੜ੍ਹ, 31 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ: ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਵਜ਼ਾਰਤ ਵਿੱਚ ਸ਼ਾਮਲ ਕਰਨ ਲਈ ਤਜਵੀਜ਼ ਕੀਤੇ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੇਡਾ ਨੇ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ: ਅਮਨ ਅਰੋੜਾ

ਅੱਜ ਪੰਜਾਬ ਵਜ਼ਾਰਤ ‘ਚ ਸ਼ਾਮਿਲ ਹੋਣਗੇ ਦੋ ਨਵੇਂ ਮੰਤਰੀ, ਸਵੇਰੇ 11 ਵਜੇ ਚੁੱਕਣਗੇ ਸਹੁੰ