- ਕਾਂਗਰਸ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ
- ਕਾਂਗਰਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ
ਚੰਡੀਗੜ੍ਹ, 29 ਸਤੰਬਰ 2022 – ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕੀਤਾ ਜਾਵੇ। ਇਸ ਮੌਕੇ ਕਾਂਗਰਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਮੰਗ ਕੀਤੀ ਕਿ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ‘ਚੋਂ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਡਾ.ਵਿਜੈ ਸਿੰਗਲਾ ਨਾਲ ਜੋ ਕੀਤਾ ਉਸੇ ਤਰ੍ਹਾਂ ਸਰਾਰੀ ਨਾਲ ਕੀਤਾ ਜਾਵੇ। ਵਿਧਾਨ ਸਭਾ ‘ਚ ਭਾਰੀ ਹੰਗਾਮੇ ਕਾਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਗਈ ਹੈ।