ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ: ਬਲਜੀਤ ਕੌਰ ਹੁਨਰ ਹਾਟ ਵਿਚ ਪਹੁੰਚੇ

  • ਕਿਹਾ, ਮਾਘੀ ਜੋੜ ਮੇਲੇ ਨਾਲ ਹੁਨਰ ਹਾਟ ਤੇ ਲਾਈਟ ਐਂਡ ਸਾਉਂਡ ਕਰਵਾਉਣਾ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ
  • ਪੰਜਾਬ ਸਰਕਾਰ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਦ੍ਰਿੜ ਸੰਕਲਪਿਤ—ਖੇਤੀਬਾੜੀ ਮੰਤਰੀ
  • ਮਹਿਲਾ ਸਸ਼ਕਤੀਕਰਨ ਵਿਚ ਸਹਾਇਕ ਹੁੰਦੇ ਹਨ ਇਸ ਤਰਾਂ ਦੇ ਹੁਨਰ ਹਾਟ—ਸਮਾਜਿਕ ਸੁਰੱਖਿਆ ਮੰਤਰੀ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ 2024 – 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਵਾਰ ਇਕ ਨਵੀਂ ਪਹਿਲ ਕਦਮੀ ਕਰਦਿਆਂ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 3 ਦਿਨਾਂ ਹੁਨਰ ਹਾਟ ਅਤੇ 2 ਦਿਨਾਂ ਸਰਬੰਸਦਾਨੀ ਲਾਈਟ ਐਂਡ ਸਾਊਂਡ ਦੇ ਉਲੀਕੇ ਪ੍ਰੋਗਰਾਮ ਵਿਚ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਵਿਸੇਸ਼ ਤੌਰ ਤੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਇੱਥੇ ਸਟਾਲ ਲਗਾਉਣ ਵਾਲੇ ਵੱਖ ਵੱਖ ਉਧਮੀਆਂ ਦੀ ਹੌਂਸਲਾਂ ਅਫਜਾਈ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਰਬਾਰ ਸਾਹਿਬ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਵੀ ਮਾਘੀ ਦੇ ਪਵਿੱਤਰ ਮੌਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਹੁਨਰ ਹਾਟ ਵਿਖੇ ਆਪਣੇ ਸੰਬੋਧਨ ਵਿਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਗੁਰੂ ਸਾਹਿਬ ਵੱਲੋਂ ਇਸ ਧਰਤੀ ਨੂੰ ਦਿੱਤੇ ਵਰਦਾਨ ਦੀ ਗੱਲ ਕਰਦਿਆਂ ਕਿਹਾ ਕਿ ਚਾਲੀ ਮੁਕਤਿਆਂ ਦੀ ਯਾਦ ਵਿਚ ਇੱਥੇ ਸਦੀਆਂ ਤੋਂ ਜੋੜ ਮੇਲਾ ਲੱਗਦਾ ਆ ਰਿਹਾ ਹੈ। ਉਨ੍ਹਾਂ ਨੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਨੇ ਇੱਥੇ ਹੁਨਰ ਹਾਟ ਲਗਾਉਣ ਦਾ ਉਪਰਾਲਾ ਕੀਤਾ ਹੈ ਜਿਸਦਾ ਉਦੇਸ਼ ਸਾਡੇ ਛੋਟੇ ਉਧਮੀਆਂ, ਕਿਸਾਨ ਸਮੂਹਾਂ ਅਤੇ ਛੋਟੇ ਅਤੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਇਕ ਮੰਚ ਮੁਹਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ ਹੈ ਅਤੇ ਇਸ ਤਰਾਂ ਦੇ ਹੁਨਰ ਹਾਟ ਇਸੇ ਲੜੀ ਵਿਚ ਉਲੀਕੇ ਜਾ ਰਹੇ ਹਨ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ ਨੇ ਮਾਘੀ ਦਾ ਇਤਿਹਾਸ ਅਤੇ ਮਾਈ ਭਾਗੋ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਹੁਨਰ ਹਾਟ ਮਹਿਲਾ ਸਸ਼ਕਤੀਕਰਨ ਵਿਚ ਵੀ ਸਹਾਈ ਸਿੱਧ ਹੋਣਗੇ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਇੱਥੇ ਪਹਿਲੀ ਵਾਰ ਲਾਈਟ ਐਂਡ ਸਾਉਂਡ ਪ੍ਰੋਗਰਾਮ ਕਰਵਾ ਰਹੀ ਹੈ ਜਿਸਦਾ ਉਦੇਸ਼ ਸਾਡੀ ਨਵੀਂ ਪੀੜ੍ਹੀ ਨੂੰ ਵਿਰਸੇ ਅਤੇ ਇਤਿਹਾਸ ਨਾਲ ਜੋੜਨਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੇਲੇ ਤੋਂ ਲੋਕ ਇਕ ਸੰਦੇਸ਼ ਗ੍ਰਹਿਨ ਕਰਕੇ ਜਾਣ ਇਸੇ ਲਈ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕੈਬਿਨਟ ਮੰਤਰੀਆਂ ਅਤੇ ਸੰਗਤ ਨੂੰ ਹੁਨਰ ਹਾਟ ਵਿਖੇ ਆਉਣ ਲਈ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਇਹ ਹੁਨਰ ਹਾਟ 15 ਜਨਵਰੀ ਨੁੂੰ ਪੂਰਾ ਦਿਨ ਚੱਲੇਗਾ ਜਿੱਥੇ ਵੱਖ ਵੱਖ ਦਸਤਕਾਰਾਂ ਵੱਲੋਂ ਤਿਆਰ ਸਮਾਨ, ਸਵੈ ਸਹਾਇਤਾਂ ਸਮੂਹਾਂ ਵੱਲੋਂ ਤਿਆਰ ਸਮਾਨ, ਪੁਸ਼ਤਕ ਪ੍ਰਦਰਸ਼ਨੀਆਂ ਅਤੇ ਹੋਰ ਸਮਾਨ ਉਪਲਬੱਧ ਹੈ। ਇਸੇ ਤਰਾਂ 15 ਜਨਵਰੀ ਦੀ ਸ਼ਾਮ ਨੂੰ ਵੀ ਲਾਈਟ ਐਂਡ ਸਾਉਂਡ ਪ੍ਰੋਗਰਾਮ ਹੋਵੇਗਾ।ਇਸ ਵਿਚ ਦਾਖਲਾ ਮੁਫ਼ਤ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਸ: ਜਗਦੇਵ ਸਿੰਘ ਬਾਮ, ਸ੍ਰੀ ਜਸਨ ਬਰਾੜ, ਸ: ਰਣਧੀਰ ਸਿੰਘ ਧੀਰਾ, ਚੇਅਰਮੈਨ ਸ੍ਰੀ ਸੁਖਜਿੰਦਰ ਸਿੰਘ ਕੌਣੀ, ਚੇਅਰਮੈਨ ਸ੍ਰੀ ਰਛਪਾਲ ਸਿੰਘ, ਗੁਰਬਾਜ ਸਿੰਘ ਵਣਵਾਲਾ ਸਮੇਤ ਅਹੁਦੇਦਾਰ ਅਤੇ ਸ਼ਹਿਰ ਦੇ ਪਤਵੰਤੇ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨਸ਼ਾ ਤਸਕਰ ਦੀ ਜਾਇਦਾਦ ਅਟੈਚ

ਕੈਬਨਿਟ ਮੰਤਰੀ ਚੇਤਨ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ