ਮਾਨਸਾ, 2 ਜੂਨ 2022 – ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਉਸ ਦੇ ਪਿਤਾ ਬਲਕੌਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ।
ਇਸ ਮੌਕੇ ਦੋਵਾਂ ਵੱਲੋਂ ਕਿਹਾ ਗਿਆ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕੇ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਜਵਾਹਰ-ਕੇ ਵਾਲਾ ਵਿੱਚ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।