- ਚੰਡੀਗੜ੍ਹ ਪੁਲਿਸ ਨੇ ਪ੍ਰੇਮਿਕਾ-ਪ੍ਰੇਮੀ ਨੂੰ ਕੀਤਾ ਕਾਬੂ, ਪਰਚਾ ਦਰਜ,
- ਪੁਲਿਸ ਨੇ ਦੋਵਾਂ ‘ਤੇ ਪਰਚਾ ਦਰਜ ਕਰ ਜਾਂਚ ਕੀਤੀ ਸ਼ੁਰੂ,
- ਪੁਲਿਸ ਨੇ ਦੋਵਾਂ ਦੇ ਮੋਬਾਈਲ ਫੋਨ ਕਬਜ਼ੇ ‘ਚ ਲਏ,
- ਮੋਬਾਈਲਾਂ ਨੂੰ ਜਾਂਚ ਲਈ CFSL ਲੈਬ ਭੇਜਿਆ
ਚੰਡੀਗੜ੍ਹ, 29 ਨਵੰਬਰ 2023 – ਚੰਡੀਗੜ੍ਹ ‘ਚ ਬਾਥਰੂਮ ‘ਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ ਅਤੇ ਉਸੇ ਨੇ ਅੱਗੇ ਇਹ ਵੀਡੀਓਜ਼ ਕਿਸ ਨੂੰ ਭੇਜੀਆਂ ਹਨ ? ਪੁਲਸ ਅਜੇ ਇਸ ਦੀ ਜਾਂਚ ਕਰ ਰਹੀ ਹੈ।
ਇਸ ਮਾਮਲੇ ‘ਚ ਪੀੜਤ ਲੜਕੀ ਜਦੋਂ ਪੀਜੀ ‘ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇਕ ਡਿਵਾਈਸ ਫਲੈਸ਼ ਹੁੰਦਾ ਦੇਖਿਆ। ਜਦੋਂ ਉਸਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਉੱਥੇ ਇੱਕ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮੇਰੇ ਮਕਾਨ ਮਾਲਕ ਨੂੰ ਦਿੱਤੀ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਯੰਤਰ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਜਿਸ ਪੀਜੀ ਵਿੱਚ ਇਹ ਯੰਤਰ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਿਲ ’ਤੇ ਸਥਿਤ ਹੈ। ਉਸ ਵਿੱਚ ਪੰਜ ਕੁੜੀਆਂ ਰਹਿੰਦੀਆਂ ਸਨ। ਸਾਰਿਆਂ ਦਾ ਇੱਕੋ ਬਾਥਰੂਮ ਸੀ। ਦੋਸ਼ੀ ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਆਪਣੇ ਬੁਆਏਫ੍ਰੈਂਡ ਅਮਿਤ ਹਾਂਡਾ ਦੇ ਕਹਿਣ ‘ਤੇ ਲਗਾਇਆ ਸੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।