ਸਰਕਾਰ ਦੀ ਨੀਅਤ ਤੇ ਨੀਤੀ ਸਾਫ ਹੋਣ ਕਰਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਕੈਬਨਿਟ ਮੰਤਰੀ

  • ਕਿਹਾ, ਨਸ਼ਾ ਮੁਕਤ ਤੇ ਸਿਹਤਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਅਧਾਰ ਬਣੇਗਾ
  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 3 ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 21 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਅਤੇ ਨੀਤੀ ਸਾਫ ਹੋਣ ਕਰਕੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਆਮ ਲੋਕਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਦੇ ਅੰਦਰ ਬਣੇ ਨਸ਼ਾ ਛਡਾਊ ਕੇਂਦਰ ਦਾ ਦੌਰਾ ਕਰਨ ਮੌਕੇ ਕੀਤਾ। ਇਸਦੇ ਨਾਲ ਹੀ ਉਨ੍ਹਾਂ ਮਲੋਟ ਸ਼ਹਿਰ ਦੇ ਵਾਰਡ ਨੰਬਰ 3 ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗਾ ਕਲਾਸਾਂ ਅਤੇ ਖੇਡ ਗਤੀਵਿਧੀਆਂ ਕਰਵਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨਸ਼ਾ ਛਡਾਊ ਕੇਂਦਰ ਵਿਖੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਇਸ ਕੇਂਦਰ ਤੋਂ ਲਗਭਗ 70 ਮਰੀਜ਼ਾਂ ਦਾ ਹਰ ਮਹੀਨੇ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਆਮ ਲੋਕਾਂ ਸਾਫ ਅਤੇ ਸ਼ੁੱਧ ਖਾਣ ਲਈ ਪ੍ਰੇਰਿਤ ਕਰਨ। ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸ਼ੱਕੀ ਕੈਮਿਸਟ ਦੀਆਂ ਦੁਕਾਨਾਂ ’ਤੇ ਪੂਰਨ ਨਜ਼ਰਸਾਨੀ ਰੱਖਣ ਤਾਂ ਜੋ ਕੋਈ ਵੀ ਕੈਮਿਸਟ ਨਸ਼ੀਲੀਆਂ ਵਸਤਾਂ ਦਾ ਵਿਕਰੀ ਨਾ ਕਰ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ : ਡਾ. ਬਲਬੀਰ ਸਿੰਘ

ਮਨਪ੍ਰੀਤ ਇਯਾਲੀ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ : ਸੁਖਬੀਰ ਬਾਦਲ ਨੇ ਕੀਤਾ ਐਲਾਨ