ਪੰਜਾਬ ਵਿੱਚ ਪਹਿਲੀ ਵਾਰ ਕਿਸਾਨਾਂ ਦੇ ਖੇਤਾਂ ਲਈ ਟੇਲਾਂ ‘ਤੇ ਪਹੁੰਚਿਆ ਨਹਿਰੀ ਪਾਣੀ : ਅਮਨ ਅਰੋੜਾ

ਰਾਮਾਂ ਮੰਡੀ (ਬਠਿੰਡਾ), 4 ਜੁਲਾਈ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੀਆ ਤੇ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਨਵੇਂ ਅਤੇ ਨਵਿਆਉਣ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਨ ਅਤੇ ਰੁਜ਼ਗਾਰ ਪੈਦਾ ਕਰਨਾ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਰਾਮਾਂ ਮੰਡੀ ਵਿਖੇ ਅਰੋੜ ਵੰਸ਼ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਵਿਧਾਇਕ ਤਲਵੰਡੀ ਸਾਬੋ ਪ੍ਰੋ: ਬਲਜਿੰਦਰ ਕੌਰ ਚੀਫ਼ ਵਿਪ ਅਤੇ ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੈਅਰਮੇਨ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਅਰੋੜ ਵੰਸ਼ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਉਪਰੰਤ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਮੈਂ ਆਪਣੇ ਆਪ ਨੂੰ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਇਸ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਦਾ ਮੌਕਾ ਪ੍ਰਾਪਤ ਹੋਇਆ ਹੈ ਅਤੇ ਉਨ੍ਹਾਂ ਇਲਾਕਿਆਂ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਧਰਮਸ਼ਾਲਾ ਵਿੱਚ ਆਮ ਲੋਕ ਖ਼ੁਸੀ, ਗਮੀ ਆਦਿ ਸਬੰਧੀ ਪ੍ਰੋਗਰਾਮ ਕਰਵਾ ਸਕਣਗੇ। ਇਸ ਤੋਂ ਇਲਾਵਾ ਇਹ ਧਰਮਸ਼ਾਲਾ ਲੋਕ ਭਲਾਈ ਦੇ ਕੈਂਪ ਆਦਿ ਲੱਗਣ ਲਈ ਵੀ ਸਹਾਈ ਸਿੱਧ ਹੋਵੇਗੀ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਜ਼ੀਰੋ ਟਾਰਲੈਂਸ ਤੇ ਕੰਮ ਕਰ ਰਹੀ ਹੈ ਅਤੇ ਪੁਰਾਣੀਆਂ ਸਰਕਾਰਾਂ ਦੁਆਰਾ ਲੋਕਾਂ ਦੇ ਲੁੱਟੇ ਗਏ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ ਅਤੇ ਭ੍ਰਿਸ਼ਟ ਲੋਕਾਂ ਖਿਲਾਫ਼ ਬਣਦੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਬਣਦੀਆਂ ਸਜਾਵਾਂ ਦਿੱਤੀਆਂ ਜਾਣਗੀਆਂ।

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ, ਖੇਤਾਂ ਦੀ ਸਿੰਚਾਈ ਲਈ ਟੇਲਾਂ ਤੇ ਨਹਿਰੀ ਪਾਣੀ ਪਹੁੰਚਾਉਣ ਦਾ ਇਤਿਹਾਸਿਕ ਕੰਮ ਕੀਤਾ ਹੈ। ਇਸ ਤੋਂ ਇਲਾਵਾ ਸਿਹਤ ਤੇ ਸਿੱਖਿਆ ਦੀ ਨੁਹਾਰ ਬਦਲਦਿਆਂ ਸੂਬੇ ਭਰ ਵਿੱਚ 580 ਆਮ ਆਦਮੀ ਕਲੀਨਿਕ ਖੋਲ੍ਹਦਿਆਂ ਲੋਕਾਂ ਦੇ ਦਰਾਂ ਤੱਕ ਸਿਹਤ ਸਹੂਲਤਾਂ ਪਹੁੰਚਾਈਆਂ ਗਈਆਂ ਹਨ। ਇਸੇ ਤਰ੍ਹਾਂ ਹੀ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਨਵੀਂ ਭਰਤੀ ਕਰਨ ਦੇ ਨਾਲ-ਨਾਲ 117 ਸਕੂਲ ਆਫ਼ ਐਮੀਨੈਂਸ ਖੋਲ੍ਹ ਕੇ ਵਿਦਿਆਰਥੀ ਨੂੰ ਪੜ੍ਹਾਈ ਸ਼ੁਰੂ ਕਰਵਾ ਦਿੱਤੀ ਗਈ ਹੈ।

ਇਸ ਦੌਰਾਨ ਅਰੋੜਾ ਨੇ ਕਿਹਾ ਕਿ ਸੂਬੇ ਦੀ ਇਮਾਨਦਾਰ ਸਰਕਾਰ ਲੋਕਾਂ ਦੀ ਭਲਾਈ ਦੇ ਕੰਮਾਂ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਰਸੂਖਦਾਰਾਂ ਵਲੋਂ ਪੰਚਾਇਤੀ ਜ਼ਮੀਨਾਂ ਤੇ ਕੀਤੇ ਕਬਜ਼ਿਆਂ ਨੂੰ ਸੂਬਾ ਸਰਕਾਰ ਵੱਲੋਂ ਆਪਣੇ ਪਹਿਲੇ 1 ਸਾਲ ਦੇ ਕਾਰਜਕਾਲ ਦੌਰਾਨ ਹੀ ਹਜ਼ਾਰਾਂ ਏਕੜ ਜ਼ਮੀਨ ਛੁਡਵਾ ਕੇ ਪੰਚਾਇਤਾਂ ਦੇ ਹਵਾਲੇ ਕੀਤੀ ਗਈ ਹੈ। ਇਸ ਜ਼ਮੀਨ ਤੋਂ ਪ੍ਰਾਪਤ ਠੇਕੇ ਨਾਲ ਜਿੱਥੇ ਸਰਕਾਰ ਅਤੇ ਪੰਚਾਇਤਾਂ ਦੀ ਆਮਦਨ ਵਧੇਗੀ, ਉਥੇ ਹੀ ਇਹੀ ਪੈਸਾ ਪੰਚਾਇਤਾਂ ਵੱਲੋਂ ਆਪਣੇ ਪਿੰਡਾਂ ਲਈ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਵਿੱਚ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੁਆਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਚੁਣੀ ਗਈ ਇਮਾਨਦਾਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰਕੇ ਮੁੱਲ ਮੋੜਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਵਿਧਾਇਕ ਤਲਵੰਡੀ ਸਾਬੋ ਪ੍ਰੋ: ਬਲਜਿੰਦਰ ਕੌਰ ਚੀਫ਼ ਵਿਪ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਵਾਲੀ ਸੂਬਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਹੀ ਲੋਕ ਭਲਾਈ ਲਈ ਅਜਿਹੇ ਇਤਿਹਾਸਿਕ ਫ਼ੈਸਲੇ ਲਏ ਗਏ ਹਨ ਜੋ ਪਿਛਲੀਆਂ ਸਰਕਾਰਾਂ ਆਪਣੇ ਲੰਬੇ ਅਰਸੇ ਦੇ ਕਾਰਜਕਾਲ ਵਿੱਚ ਵੀ ਨਹੀਂ ਲੈ ਸਕੀਆਂ ਸਨ। ਇਸ ਮੌਕੇ ਸਭਾ ਵਲੋਂ ਪਹੁੰਚੀਆਂ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ੍ਰੀ ਗਗਨਦੀਪ ਸਿੰਘ, ਡੀ.ਐਸ.ਪੀ. ਬੂਟਾ ਸਿੰਘ, ਚੈਅਰਮੇਨ ਮਾਰਕੀਟ ਕਮੇਟੀ ਰਾਮਾ ਮੰਡੀ ਗੁਰਪ੍ਰੀਤ ਕੌਰ, ਅਰੋੜਾਂ ਸਮਾਜ ਅਤੇ ਆੜ੍ਹਤੀਆਂ ਐਸੋਸ਼ੀਏਸ਼ਨ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਤੋਂ ਇਲਾਵਾ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

ਕੁੱਤੇ ਦੀ ਜਾਨ ਬਚਾਉਣ ਵਾਲੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ