ਹਾਈਕੋਰਟ ਵੱਲੋਂ ਬੱਗਾ ਤੇ ਵਿਸ਼ਵਾਸ ਖਿਲਾਫ ਦਰਜ FIR ਰੱਦ ਕਰਨਾ ਮਾਨ ਤੇ ਕੇਜਰੀਵਾਲ ਲਈ ਸ਼ਰਮ ਵਾਲੀ ਗੱਲ : ਬਾਜਵਾ

ਚੰਡੀਗੜ੍ਹ, 12 ਅਕਤੂਬਰ 2022 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ।

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਉਪਰੋਕਤ ਟਿੱਪਣੀ ‘ਚ ਭਗਵੰਤ ਮਾਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀ ਤਾਕਤ ਨੂੰ ਨਿੱਜੀ ਇੱਛਾਵਾਂ ਅਤੇ ਮਨਸੂਬਿਆਂ ਦੀ ਪੂਰਤੀ ਲਈ ਨਾ ਵਰਤਣ।

ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਜਾਣਦੀ ਹੈ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਫੜਨ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਲੀ ਭੇਜਣਾ ਇੱਕ ਨਿਰੋਲ ਸਿਆਸੀ ਬਦਲਾਖੋਰੀ ਸੀ ਅਤੇ ਇਹ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਕੀਤੀ ਗਈ ਸੀ। ਇਸੇ ਤਰ੍ਹਾਂ ਕੁਮਾਰ ਵਿਸ਼ਵਾਸ ਦੇ ਮਾਮਲੇ ਵਿਚ ਵੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਹੀ ਪੰਜਾਬ ਪੁਲਿਸ ਨੇ ਨਾਮਵਰ ਕਵੀ ‘ਤੇ ਮਾਮਲਾ ਦਰਜ ਕੀਤਾ ਸੀ।

ਅਰਵਿੰਦ ਕੇਜਰੀਵਾਲ ਆਪਣੇ ਪੁਰਾਣੇ ਸਹਿਯੋਗੀ ਅਤੇ ‘ਆਪ’ ਦੇ ਸੰਸਥਾਪਕ ਮੈਂਬਰ ਕੁਮਾਰ ਵਿਸ਼ਵਾਸ ਵੱਲੋਂ ਕੀਤੀ ਜਾ ਰਹੀ ਆਲੋਚਨਾ ਨੂੰ ਬਰਦਾਸ਼ਤ ਨਹੀਂ ਕਰ ਸਕੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਾ ਚਾਹੁੰਦੇ ਸਨ। ਇਸੇ ਕਰਕੇ ਉਸ ਵਿਰੁੱਧ ਪੰਜਾਬ ਦੇ ਰੂਪਨਗਰ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਦੋਵਾਂ ਮਾਮਲਿਆਂ ‘ਚ ਬੱਗਾ ਅਤੇ ਵਿਸ਼ਵਾਸ ਨੇ ਕਥਿਤ ਤੌਰ ‘ਤੇ ਦਿੱਲੀ ‘ਚ ਬਿਆਨ ਦਿੱਤੇ ਸਨ। ਇਸ ਲਈ ਪੰਜਾਬ ਪੁਲਿਸ ਕੋਲ ਬੱਗਾ ਨੂੰ ਗ੍ਰਿਫਤਾਰ ਕਰਨ ਅਤੇ ਵਿਸ਼ਵਾਸ ਵਿਰੁੱਧ ਪੰਜਾਬ ਵਿੱਚ ਕੇਸ ਦਰਜ ਕਰਕੇ ਦਿੱਲੀ ਜਾ ਕੇ ਕੋਈ ਅਧਿਕਾਰ ਖੇਤਰ ਨਹੀਂ ਸੀ।

ਬਾਜਵਾ ਨੇ ਅੱਗੇ ਕਿਹਾ, “ਹਾਈਕੋਰਟ ਵੱਲੋਂ ਐਫਆਈਆਰਜ਼ ਨੂੰ ਰੱਦ ਕਰਨ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਆਪਣੇ ਵਿਰੋਧੀਆਂ ‘ਤੇ ਬਰਾਊਨੀ ਪੁਆਇੰਟ ਹਾਸਲ ਕਰਨ ਲਈ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ।

ਬਾਜਵਾ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ (ਬੀਐਫਯੂਐਚਐਸ) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਉਨ੍ਹਾਂ ਦੀ ਸਿਫ਼ਾਰਿਸ਼ ਨੂੰ ਸਾਫ਼-ਸਾਫ਼ ਠੁਕਰਾਏ ਜਾਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੂੰ ਇੱਕ ਹੋਰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।
ਇਸੇ ਤਰ੍ਹਾਂ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਏ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਜੋ ਕੁਝ ਦਿਨ ਪਹਿਲਾਂ ਪੁਲਿਸ ਦੀ ਲਾਪਰਵਾਹੀ ਕਾਰਨ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ, ਦੱਖਣੀ ਅਫ਼ਰੀਕਾ ਪਹੁੰਚਣ ਵਿੱਚ ਕਾਮਯਾਬ ਹੋ ਗਿਆ ਹੈ। ਬਾਜਵਾ ਨੇ ਕਿਹਾ, “ਜੇਕਰ ਇਹ ਰਿਪੋਰਟਾਂ ਸੱਚ ਹਨ ਤਾਂ ਇਹ ਭਗਵੰਤ ਮਾਨ ਸਰਕਾਰ ਨੇ ਇਕ ਵੱਡੀ ਲਾਪ੍ਰਵਾਹੀ ਕੀਤੀ ਹੈ।

ਡਾ: ਭੀਮ ਰਾਓ ਅੰਬੇਡਕਰ ‘ਤੇ ਦੋਹਰੇ ਮਾਪਦੰਡਾਂ ਦਾ ਪੂਰੀ ਤਰ੍ਹਾਂ ਨਾਲ ਪਰਦਾਫਾਸ਼ ਕੀਤੇ ਜਾਣ ਤੋਂ ਬਾਅਦ ਬਾਜਵਾ ਨੇ ਭਾਜਪਾ ਅਤੇ ‘ਆਪ’ ਦੋਵਾਂ ਪਾਰਟੀਆਂ ‘ਤੇ ਵੀ ਹਮਲਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਕੈਬਨਿਟ ਮੰਤਰੀ ਰਾਜਿੰਦਰ ਪਾਲ ਗੌਤਮ ਨੂੰ ਕਿਉਂ ਬਰਖਾਸਤ ਕੀਤਾ? ਮੰਤਰੀ ਸਿਰਫ਼ ਉਹੀ ਦੁਹਰਾ ਰਿਹਾ ਸੀ ਜੋ ਡਾ: ਅੰਬੇਡਕਰ ਨੇ ਲਗਭਗ 66 ਸਾਲ ਪਹਿਲਾਂ ਨਾਗਪੁਰ ਵਿੱਚ ਜਨਤਕ ਤੌਰ ‘ਤੇ ਕਿਹਾ ਸੀ ਅਤੇ ਭਾਜਪਾ ਦੀ ਕੇਂਦਰ ਸਰਕਾਰ ਨੇ ਕਿਤਾਬਾਂ ਵਿੱਚ ਪ੍ਰਕਾਸ਼ਤ ਕੀਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟ੍ਰਾਂਸਫਾਰਮਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਪੁਲਿਸ ਨੇ 6 ਕੀਤੇ ਗ੍ਰਿਫਤਾਰ

ਤਿੰਨ ਸਰਕਾਰਾਂ, ਚਾਰ ਮੁੱਖ ਮੰਤਰੀ ਬਦਲ ਜਾਣ ਪਿੱਛੋਂ ਵੀ ਬਰਗਾੜੀ ਕਾਡ ਦਾ ਇਨਸਾਫ ਨਹੀਂ ਮਿਲਿਆ: ਕੇਂਦਰੀ ਸਿੰਘ ਸਭਾ