ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ – ਜੌੜਾਮਾਜਰਾ

  • ਗਰੀਬ ਕੈਂਸਰ ਮਰੀਜ਼ਾਂ ਲਈ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਬਣਿਆ ਵਰਦਾਨ

ਚੰਡੀਗੜ੍ਹ, 23 ਨਵੰਬਰ 2022 – ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ ਵਿੱਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਆਮ ਲੋਕ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਇਲਾਜ ਵਿੱਚ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਅਤੇ ਸਾਡੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਹ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਉਨ੍ਹਾਂ ਦੱਸਿਆ ਕਿ ਗ਼ਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਇਹ ਸਕੀਮ ਵਰਦਾਨ ਸਾਬਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ ਹਸਪਤਾਲ ਬੀਕਾਨੇਰ, ਪੀਜੀਆਈ ਚੰਡੀਗੜ੍ਹ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਰਗੀਆਂ ਵੱਕਾਰੀ ਸੰਸਥਾਵਾਂ ਸਮੇਤ ਸੂਬਾ ਸਰਕਾਰ ਦੇ ਸੂਚੀਬੱਧ 19 ਹਸਪਤਾਲਾਂ ਵਿੱਚੋਂ ਕਿਸੇ ਵੀ ਹਸਪਤਾਲ ਵਿੱਚ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਕੈਂਸਰ ਪੀੜਤ ਵਸਨੀਕ ਇਸ ਸਕੀਮ ਲਈ ਸਬੰਧਤ ਸਿਵਲ ਸਰਜਨ ਦੇ ਦਫ਼ਤਰ ਵਿਖੇ ਬਿਨੈ ਕਰ ਸਕਦਾ ਹੈ ਅਤੇ ਹੁਣ ਅਜਿਹੇ ਕੇਸਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਲਾਭਪਾਤਰੀ ਆਪਣੀ ਅਰਜ਼ੀ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰਨ ਲਈ www.mmpcrk.gov.in ‘ਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਸਕੀਮ ਸਰਕਾਰੀ ਕਰਮਚਾਰੀਆਂ, ਈਐਸਆਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਕਿਸੇ ਵੀ ਕਿਸਮ ਦੀ ਮੈਡੀਕਲ ਰੀਇੰਬਰਸਮੈਂਟ ਵਾਲੇ ਮਰੀਜ਼ਾਂ ਜਾਂ ਕੈਂਸਰ ਕਵਰ ਵਾਲੇ ਸਿਹਤ ਬੀਮਾ ਧਾਰਕ ਮਰੀਜ਼ਾਂ ‘ਤੇ ਲਾਗੂ ਨਹੀਂ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਮੰਗੀਆਂ

ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ: ਮਾਮਲਾ ਸ਼ੱਕੀ, ਪੁਲਿਸ ਜਾਂਚ ‘ਚ ਜੁਟੀ