ਚੰਡੀਗੜ੍ਹ, 5 ਜੂਨ 2022 – ਬੀਤੇ ਦਿਨ ਕਾਂਗਰਸ ਦੇ ਕਈ ਵੱਡੇ ਲੀਡਰ ਬੀਜੇਪੀ ‘ਚ ਸ਼ਾਮਿਲ ਹੋ ਗਏ। ਜਿਸ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁਟਕੀ ਲਈ ਹੈ ਟਵੀਟ ਕਰਦਿਆਂ ਕਿਹਾ ਕੇ ਇਹ ਤਾਂ ਹਾਲੇ ਸ਼ੁਰੂਆਤ ਹੈ।
ਅਸਲ ‘ਚ ਬੀਤੇ ਦਿਨ ਅਮਿਤ ਸ਼ਾਹ ਅਤੇ ਗਜੇਂਦਰ ਸ਼ੇਖਾਵਤ ਦੀ ਮੌਜੂਦਗੀ ‘ਚ ਕਾਂਗਰਸ ਦੇ ਕਈ ਲੀਡਰਾਂ ਨੇ ਬੀਜੇਪੀ ਜੁਆਇਨ ਕਰ ਲਈ ਸੀ।

ਜਿਸ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਹੀ ਦਿਸ਼ਾ ਵੱਲ ਕਦਮ ਪੁੱਟਣ ਅਤੇ ਬੀਜੇਪੀ ਨਾਲ ਜੁੜਨ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
