captain amarinder http://thekhabarsaar.com/wp-content/uploads/2019/03/demo_06-2-1.jpg punjab lok congress : ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਆਪਣੀ ਸਿਆਸਤ ਦੀ ਨਵੀਂ ਪਾਰੀ ਦੀ ਸ਼ੁਰੂਆਤ ਕਰਦਿਆਂ ਨਵੇਂ ਦਫਤਰ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਐਲਾਨ ਕੀਤਾ ਕਿ ਉਹ ਪੰਜਾਬ ਵਿਧਾਨ ਸਭ ਚੋਣਾਂ 2022 ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲਕੇ ਚੋਣਾਂ ਲੜਨਗੇ ਅਤੇ ਜਿੱਤ ਵੋ ਦਰਜ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਇਹ ਨਾ ਸਮਝਣ ਓਹਨਾ ਨੂੰ ਕੋਈ ਚੁਣੌਤੀ ਨਹੀਂ ਮਿਲੇਗੀ ਅਤੇ ਮੈਂ ਆਪਣੇ ਕਾਰਜਕਾਲ ਦੌਰਾਨ ਸਰਕਾਰ ਵਿੱਚ ਰਹਿੰਦਿਆਂ 92 ਫੀਸਦੀ ਵਾਅਦੇ ਪੂਰੇ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਾਬਕਾ ਪਾਰਟੀ ਕਾਂਗਰਸ ਬਾਰੇ ਬੋਲਦਿਆਂ ਕਿਹਾ ਕਿ, ‘ਕਾਂਗਰਸ ਮਹਿਜ਼ ਹੁਣ ਡਰਾਮੇ ਕਰ ਰਹੀ ਹੈ ਅਤੇ ਜਦੋਂ ਵੀ ਕੋਈ ਇਸ਼ਤਿਹਾਰ ਜਾਰੀ ਹੁੰਦਾ ਮੈਨੂੰ ਹਾਸਾ ਆਉਂਦਾ ਹੈ ਅਤੇ ਹੈਰਾਨੀ ਵੀ ਹੁੰਦੀ ਹੈ।’
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹੁਣ ਸੰਘਰਸ਼ ਖਤਮ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਘਰ ਮੁੜ ਆਉਣ। ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਦਾ ਉਦੇਸ਼ ਪੰਜਾਬ ਵਿਧਾਨ ਸਭ ਚੋਣਾਂ 2022 ਜਿੱਤਣਾ ਹੈ ਅਤੇ ਉਹ ਅਸੀਂ ਕਰਕੇ ਰਹਾਂਗੇ। ਫਿਲਹਾਲ ਗਠਜੋੜ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਵੀ ਐਲਾਨ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਹਰ ਰੋਜ ਭਾਰਤ-ਪਾਕਿਸਤਾਨ ਵਪਾਰ ਸ਼ੁਰੂ ਕਰਵਾਉਣ ਦੀ ਗੱਲ ਕਰ ਰਿਹਾ ਪਰ ਪਹਿਲਾਂ ਸਰਹੱਦ ਪਾਰ ਤੋਂ ਹੁਣ ਗੋਲੀਬਾਰੀ ਰੁਕਵਾਏ, ਸਾਡੇ ਜਵਾਨ ਸ਼ਹੀਦ ਹੁੰਦੇ ਹਨ, ਇਸ ਦੌਰਾਨ ਵਪਾਰ ਦੀ ਗੱਲ ਨਹੀਂ ਹੋਣੀ ਚਾਹੀਦੀ।
https://www.facebook.com/thekhabarsaar/