ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ‘ਤੇ ਖਾਲਿਸਤਾਨ ਪੱਖੀ ਪੋਸਟਰ ਲਾਉਣ ਦੀ ਕੈਪਟਨ ਵੱਲੋਂ ਨਿਖੇਧੀ

ਪਟਿਆਲਾ, 17 ਜੁਲਾਈ 2022 – ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਪੱਖੀ ਪੋਸਟਰ ਚਿਪਕਾਉਣ ਦੀ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ। ਕੈਪਟਨ ਨੇ ਮੰਗ ਕੀਤੀ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਜ਼ਿਕਰਯੋਗ ਹੈ ਕੇ 15 ਜੁਲਾਈ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਦੀ ਕੰਧ ‘ਤੇ ਖਾਲਿਸਤਾਨ ਦਾ ਪੋਸਟਰ ਲਗਾ ਦਿੱਤਾ ਸੀ। ਜਿਸ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਪੋਸਟਰ ਪਾੜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ 29 ਅਪ੍ਰੈਲ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਸਨ। ਇਸ ਦੇ ਬਾਵਜੂਦ ਮੰਦਰ ਦੀ ਕੰਧ ‘ਤੇ ਅਜਿਹੇ ਪੋਸਟਰ ਲਗਾਉਣਾ ਪੁਲਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕਰਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਨੇ ਮੰਤਰੀਆਂ ਨੂੰ ਸੌਂਪੇ ਜ਼ਿਲ੍ਹੇ: ਕਿਸੇ ਵੀ ਮੰਤਰੀ ਨੂੰ ਨਹੀਂ ਦਿੱਤਾ ਗਿਆ ਉਸ ਦਾ ਗ੍ਰਹਿ ਜ਼ਿਲ੍ਹਾ

ਮੂਸੇਵਾਲਾ ਕਤਲਕਾਂਡ: ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ ਸਮੇਤ 4 ਨੂੰ ਨਿਆਇਕ ਹਿਰਾਸਤ ‘ਚ ਭੇਜਿਆ