ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ‘ਚ ਹੋ ਸਕਦਾ ਰਲੇਵਾਂ, ਅਮਰਿੰਦਰ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 1 ਜੁਲਾਈ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ ‘ਚ ਰਲੇਵਾਂ ਹੋ ਜਾਵੇਗਾ। ਇਹ ਰਲੇਵਾਂ ਇਸੀ ਮਹੀਨੇ ਜੁਲਾਈ ‘ਚ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਹੁਣ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹੋਏ ਹਨ। ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ ਇਸ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਖਾਸ ਤੌਰ ‘ਤੇ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਸੀਟਾਂ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਵੱਖਰੀ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਜਿਸ ਵਿੱਚ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਸੀ। ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਉਹ ਆਪਣੇ ਪਾਰਟੀ ਉਮੀਦਵਾਰਾਂ ਸਮੇਤ ਪਟਿਆਲਾ ਸੀਟ ਹਾਰ ਗਏ ਸਨ।

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਦੇ ਉਨ੍ਹਾਂ ਨਾਲ ਜੁੜਨ ਦੀ ਉਮੀਦ ਸੀ। ਹਾਲਾਂਕਿ ਅਜਿਹਾ ਨਹੀਂ ਹੋਇਆ। ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੀਨੀਅਰ ਆਗੂ ਸੁਨੀਲ ਜਾਖੜ ਵੀ ਚੋਣਾਂ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਬਹੁਤੇ ਕਾਂਗਰਸੀ ਕੈਪਟਨ ਦੇ ਕਰੀਬੀ ਰਹੇ ਹਨ।

ਪਿਛਲੇ ਸਾਲ ਸਤੰਬਰ ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਚਾਨਕ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੈਪਟਨ ਨੇ ਇਸ ਨੂੰ ਬੇਇੱਜ਼ਤੀ ਕਰਾਰ ਦਿੰਦਿਆਂ ਕਾਂਗਰਸ ਛੱਡ ਦਿੱਤੀ। ਹਾਲਾਂਕਿ ਕੈਪਟਨ ਨੂੰ ਹਟਾਉਣ ਤੋਂ ਬਾਅਦ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਕਰਾਰੀ ਹਾਰ ਮਿਲੀ ਹੈ। ਨਵਜੋਤ ਸਿੱਧੂ ਦੇ ਦਬਾਅ ਹੇਠ ਕੈਪਟਨ ‘ਤੇ ਕਾਰਵਾਈ ਹੋਈ, ਉਹ ਚੋਣ ਹਾਰ ਗਏ। ਕੈਪਟਨ ਤੋਂ ਬਾਅਦ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ ਵੀ ਆਪਣੀਆਂ ਦੋਵਾਂ ਸੀਟਾਂ ਤੋਂ ਚੋਣ ਹਾਰ ਗਏ। 2017 ‘ਚ 77 ਸੀਟਾਂ ਵਾਲੀ ਕਾਂਗਰਸ 18 ਸੀਟਾਂ ‘ਤੇ ਸਿਮਟ ਗਈ ਸੀ। ਆਮ ਆਦਮੀ ਪਾਰਟੀ ਦੇ ਨਵੇਂ ਉਮੀਦਵਾਰ ਸਾਹਮਣੇ ਕਈ ਦਿੱਗਜ ਕਾਂਗਰਸੀ ਢੇਰ ਹੋ ਗਏ।

ਕੈਪਟਨ ਦੇ ਪਾਰਟੀ ਵਿੱਚ ਰਲੇਵੇਂ ਨਾਲ ਉਨ੍ਹਾਂ ਦੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਵੀ ਭਾਜਪਾ ਵਿੱਚ ਦਾਖ਼ਲ ਹੋ ਸਕਦੀ ਹੈ। ਹਾਲਾਂਕਿ ਇਸ ਸਬੰਧੀ ਕੈਪਟਨ ਵੱਲੋਂ ਭਾਜਪਾ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਜਦੋਂ ਕੇ ਅਜੇ ਤਕ ਇਸ ਸੰਬੰਧੀ ਕੋਈ ਆਫੀਸ਼ੀਅਲ ਸਟੇਟਮੈਂਟ ਨਹੀਂ ਆਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਅੱਜ ਤੋਂ ਮਿਲੇਗੀ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਭਗਵੰਤ ਮਾਨ ਨੇ ਕੀਤਾ ਟਵੀਟ

ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਲਾਈ ਫਟਕਾਰ, ਕਿਹਾ ਪੈਗੰਬਰ ‘ਤੇ ਟਿੱਪਣੀ ਲਈ ਟੀਵੀ ‘ਤੇ ਪੂਰੇ ਦੇਸ਼ ਤੋਂ ਮੰਗਣੀ ਚਾਹੀਦੀ ਹੈ ਮੁਆਫੀ