ਡੂੰਘੀ ਖੱਡ ‘ਚ ਡਿੱਗੀ ਕਾਰ, ਪਟਿਆਲਾ ਦੇ ਨੌਜਵਾਨ ਦੀ ਮੌ+ਤ

  • ਸੰਤੁਲਨ ਵਿਗੜਨ ਕਾਰਨ ਹੋਇਆ ਹਾਦਸਾ

ਸ਼ਿਮਲਾ, 7 ਮਾਰਚ 2023 – ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਥੀਓਗ-ਹਟਕੋਟੀ ਹਾਈਵੇਅ ‘ਤੇ ਇਕ ਕਾਰ ਡੂੰਘੀ ਖੱਡ ‘ਚ ਡਿੱਗ ਗਈ। ਇਸ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵੈਕਤੀ ਕਾਰ ‘ਚ ਸ਼ਿਮਲਾ ਤੋਂ ਥੀਓਗ ਜਾ ਰਿਹਾ ਸੀ। ਇਸ ਦੌਰਾਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਕਰੀਬ 300 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਕਾਰ ‘ਚ ਸਿਰਫ਼ ਇੱਕ ਵਿਅਕਤੀ ਮੌਜੂਦ ਸੀ, ਜਿਸ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਰਵਿੰਦਰ ਸਿੰਘ ਰਾਏਤਾ ਨੇ ਦੱਸਿਆ ਕਿ ਉਹ ਆਪਣੇ ਬਾਗ ਵਿੱਚ ਕੰਮ ਕਰ ਰਿਹਾ ਸੀ। ਇਸੇ ਦੌਰਾਨ ਉਸ ਨੇ ਕਾਰ ਡਿੱਗਣ ਦੀ ਆਵਾਜ਼ ਸੁਣੀ। ਜਦੋਂ ਉਹ ਕੁਝ ਲੋਕਾਂ ਨਾਲ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਕਾਰ ਨੰਬਰ (ਪੀ.ਬੀ. 01ਸੀ-8221) ਖੱਡ ‘ਚ ਡਿੱਗੀ ਪਈ ਸੀ। ਕਾਰ ਵਿੱਚ ਇੱਕ ਵਿਅਕਤੀ ਸੀ। ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।

ਮ੍ਰਿਤਕ ਦੀ ਪਛਾਣ ਸਤਪਾਲ ਸਿੰਘ ਪੁੱਤਰ ਵਿਜੇਪਾਲ ਸਿੰਘ ਵਾਸੀ ਮਕਾਨ ਨੰਬਰ 26 ਵਿਸ਼ਿਸ਼ਟ ਸਦਨ, ਸ਼ਾਂਤੀ ਨਗਰ, ਜ਼ਿਲ੍ਹਾ ਪਟਿਆਲਾ ਪੰਜਾਬ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਪੁਲੀਸ ਨੇ ਆਈਪੀਸੀ ਦੀ ਧਾਰਾ 279, 304 (ਏ) ਤਹਿਤ ਕੇਸ ਦਰਜ ਕਰ ਲਿਆ ਹੈ। ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਦਮਾਸ਼ਾਂ ਨੇ ਪਰਿਵਾਰ ‘ਤੇ ਤਲਵਾਰਾਂ ਨਾਲ ਕੀਤਾ ਹਮਲਾ: ਮਾਂ-ਪੁੱਤ ਜ਼ਖਮੀ

ਗੱਡੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਲੋਨ ਲੈਣ ਵਾਲੇ ਠੱਗ ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ