ਭਿਆਨਕ ਸੜਕ ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਕੇ ‘ਤੇ ਹੀ ਮੌ+ਤ, ਭਾਣਜੇ ਦੀ ਟੁੱਟੀ ਲੱਤ

ਬਟਾਲਾ, 4 ਅਪ੍ਰੈਲ 2023 – ਬਟਾਲਾ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਦੀ ਲੱਤ ਟੁੱਟ ਗਈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਤੋਂ ਕਲਾਨੌਰ ਰੋਡ ‘ਤੇ ਅੱਡਾ ਖੁਸ਼ੀਪੁਰ ਨੇੜੇ ਸਵਿਫਟ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ।

ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਜਦੋਂ ਲੋਕਾਂ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਤਾਂ ਪਤਾ ਲੱਗਾ ਕਿ ਆੜ੍ਹਤੀ ਅਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਗੁਰਾਇਆ ਦੀ ਮੌਤ ਹੋ ਚੁੱਕੀ ਸੀ।

ਪ੍ਰਗਟ ਸਿੰਘ ਪਿੰਡ ਖਾਨਫੱਤਾ ਦੇ ਸਰਪੰਚ ਵੀ ਰਹਿ ਚੁੱਕੇ ਹਨ। ਜ਼ਖਮੀ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਕਿਸੇ ਜ਼ਰੂਰੀ ਕੰਮ ਲਈ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫਤਾਰ ਜ਼ਿਆਦਾ ਸੀ। ਅਜਿਹੇ ‘ਚ ਗੱਡੀ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਅਤੇ ਹਾਦਸਾ ਵਾਪਰ ਗਿਆ। ਪੁਲਿਸ ਥਾਣਾ ਕਲਾਨੌਰ ਮੌਕੇ ‘ਤੇ ਪਹੁੰਚ ਗਈ। ਪੁਲੀਸ ਅਨੁਸਾਰ ਮ੍ਰਿਤਕ ਪ੍ਰਗਟ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ !

ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਜਨਮਦਿਨ ਵਾਲੀ ਰਾਤ ਨੂੰ ਮੌ+ਤ: ਡੇਢ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼