ਝੁੱਗੀ-ਝੌਂਪੜੀ ‘ਚ ਅੱਗ ਲੱਗਣ ਕਾਰਨ 7 ਮੌਤਾਂ ਦਾ ਮਾਮਲਾ: ਲੁਧਿਆਣਾ ਨਗਰ ਨਿਗਮ ਨੂੰ 100 ਕਰੋੜ ਦਾ ਜੁਰਮਾਨਾ

ਲੁਧਿਆਣਾ, 27 ਜੁਲਾਈ 2022 – 20 ਅਪ੍ਰੈਲ 2022 ਦੀ ਰਾਤ ਨੂੰ ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਤਾਜਪੁਰ ਰੋਡ ਡੰਪ ਸਾਈਟ ‘ਤੇ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਝੁੱਗੀ ਵਿੱਚ ਸੁੱਤੇ ਪਏ 7 ਲੋਕ ਜ਼ਿੰਦਾ ਸੜ ਕੇ ਮਰ ਗਏ ਸਨ। ਮ੍ਰਿਤਕਾਂ ਦੀ ਪਛਾਣ ਸੁਰੇਸ਼ (55), ਉਸ ਦੀ ਪਤਨੀ ਰੋਨਾ ਰਾਣੀ (50) ਅਤੇ ਉਨ੍ਹਾਂ ਦੇ ਬੱਚੇ ਰਾਖੀ (15), ਮਨੀਸ਼ਾ (10), ਚਾਂਦਨੀ (5), ਗੀਤਾ (6) ਅਤੇ ਸੰਨੀ (2) ਵਜੋਂ ਹੋਈ ਸੀ।

ਮ੍ਰਿਤਕ ਕੂੜਾ ਚੁੱਕਣ ਵਾਲੇ ਸਨ ਅਤੇ ਪਿਛਲੇ 10 ਸਾਲਾਂ ਤੋਂ ਡੰਪ ਸਾਈਟ ਨੇੜੇ ਰਹਿ ਰਹੇ ਸਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਲੁਧਿਆਣਾ ਨਗਰ ਨਿਗਮ ‘ਤੇ 100 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਨਗਰ ਨਿਗਮ ਨੂੰ ਇਹ ਰਕਮ ਇਕ ਮਹੀਨੇ ਤੱਕ ਜ਼ਿਲਾ ਮੈਜਿਸਟ੍ਰੇਟ ਕੋਲ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਗਮ ਵੱਲੋਂ ਜਮ੍ਹਾਂ ਕਰਵਾਈ ਰਾਸ਼ੀ ਲਈ ਵੱਖਰਾ ਖਾਤਾ ਬਣਾਇਆ ਜਾਵੇਗਾ, ਜਿਸ ਦੀ ਨਿਗਰਾਨੀ ਕਮੇਟੀ ਵੱਲੋਂ ਕੀਤੀ ਜਾਵੇਗੀ।

ਹਾਦਸੇ ਤੋਂ ਬਾਅਦ ਐਨਜੀਟੀ ਦੀ ਟੀਮ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ। ਉਸ ਚੈਕਿੰਗ ਦੌਰਾਨ ਵੀ ਕਈ ਥਾਵਾਂ ’ਤੇ ਕੂੜੇ ਦੇ ਢੇਰਾਂ ’ਚੋਂ ਧੂੰਆਂ ਨਿਕਲ ਰਿਹਾ ਸੀ। ਇਸ ਤੋਂ ਬਾਅਦ ਨਿਗਮ ਅਧਿਕਾਰੀਆਂ ਦੀ ਐਨਜੀਟੀ ਟੀਮ ਨੇ ਕਲਾਸ ਵੀ ਲਗਾਈ ਸੀ। ਟ੍ਰਿਬਿਊਨਲ ਨੇ 25 ਜੁਲਾਈ, 2022 ਨੂੰ ਦਿੱਤੇ ਹੁਕਮਾਂ ਵਿੱਚ ਕਿਹਾ ਕਿ ਜੇਕਰ ਨਿਗਮ 100 ਕਰੋੜ ਰੁਪਏ ਦੀ ਜੁਰਮਾਨੇ ਦੀ ਰਕਮ ਜਮ੍ਹਾ ਕਰਵਾਉਣ ਵਿੱਚ ਅਸਮਰੱਥ ਹੈ ਤਾਂ ਉਸ ਨੂੰ ਸੂਬਾ ਸਰਕਾਰ ਕੋਲ ਪਹੁੰਚ ਕਰਨੀ ਚਾਹੀਦੀ ਹੈ।

ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਹੁਕਮਾਂ ਵਿੱਚ ਕਿਹਾ ਕਿ ਡੰਪ ਵਾਲੀ ਥਾਂ ’ਤੇ ਅੱਗ ਲੱਗਣ ਕਾਰਨ ਜਾਨੀ ਨੁਕਸਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਨਗਰ ਨਿਗਮ ਉਨ੍ਹਾਂ ਨੂੰ ਮੁਆਵਜ਼ਾ ਦੇਣ ਲਈ ਜ਼ਿੰਮੇਵਾਰ ਹੈ। ਇਹ ਰਕਮ ਇੱਕ ਮਹੀਨੇ ਦੇ ਅੰਦਰ ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ ਕੋਲ ਜਮ੍ਹਾਂ ਕਰਵਾਉਣੀ ਪਵੇਗੀ। ਮੁਆਵਜ਼ਾ 57.5 ਲੱਖ ਰੁਪਏ ਹੋਣ ਦਾ ਅਨੁਮਾਨ ਹੈ।

50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ 10 ਲੱਖ ਰੁਪਏ ਅਤੇ 20 ਸਾਲ ਤੋਂ ਘੱਟ ਉਮਰ ਦੇ ਹਰੇਕ ਵਿਅਕਤੀ ਲਈ 7.5 ਲੱਖ ਰੁਪਏ ਨਿਰਧਾਰਤ ਕੀਤੇ ਗਏ ਹਨ। ਦੂਜੇ ਪਾਸੇ ਪਰਿਵਾਰ ਦੇ ਇਕੱਲੇ ਬਚੇ ਵਿਅਕਤੀ (ਪੁਰਸ਼) ਨੂੰ 1 ਲੱਖ ਰੁਪਏ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਬਾਕੀ ਦੀ ਰਕਮ ਐੱਫ.ਡੀ ਦੇ ਰੂਪ ਵਿਚ ਰੱਖੀ ਜਾਣੀ ਚਾਹੀਦੀ ਹੈ, ਜਦੋਂ ਤੱਕ ਸਾਰੀ ਰਕਮ ਵੰਡੀ ਨਹੀਂ ਜਾਂਦੀ, 5 ਲੱਖ ਰੁਪਏ ਦਾ ਵਿਆਜ ਮਿਲਦਾ ਰਹੇਗਾ।

NGT ਦੇ ਇਸ ਫੈਸਲੇ ਤੋਂ ਬਾਅਦ ਲੁਧਿਆਣਾ ਨਗਰ ਨਿਗਮ ‘ਚ ਹੜਕੰਪ ਮਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਲੋਕਲ ਬਾਡੀ ਮੰਤਰੀ ਨਿੱਝਰ ਨੂੰ ਮਿਲ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਐਨਜੀਟੀ ਦੀ ਟੀਮ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਦਿਨ ਦੁਬਾਰਾ ਡੰਪਿੰਗ ਸਾਈਟ ਦਾ ਅਚਨਚੇਤ ਨਿਰੀਖਣ ਕਰ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਿਸ ਸ਼ੂਟਰ ਫੌਜੀ, ਕਸ਼ਿਸ਼ ਤੇ ਟੀਨੂੰ ਕੋਲੋਂ ਆਲਟੋ ਖੋਹਣ ਤੇ ਮੁੰਡੀ ਦੇ ਠਿਕਾਣੇ ਬਾਰੇ ਕਰੇਗੀ ਪੁੱਛਗਿੱਛ

ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਜੇ.ਈ. ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ